Close
Menu

ਸਿਰਫ ਸਿੱਖ ਨਹੀਂ, ਸਗੋਂ ਸਾਰੇ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ : ਅਮਰਿੰਦਰ

-- 22 December,2013

2013_12image_06_41_577550000amarinderr-singh-llਜਲੰਧਰ,22 ਦਸੰਬਰ (ਦੇਸ ਪ੍ਰਦੇਸ ਟਾਈਮਜ਼)- ਕਾਂਗਰਸ ਕਾਰਜ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਇਸ ਤੋਂ ਬਾਹਰ ਦੀਆਂ ਜੇਲਾਂ ‘ਚ ਸਜ਼ਾ ਪੂਰੀ ਕਰ ਚੁੱਕੇ ਅਤੇ ਬੰਦ ਪਏ ਸਾਰੇ ਕੈਦੀਆਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਅੱਜ ਇਕ ਬਿਆਨ ‘ਚ ਕਿਹਾ ਕਿ ਉਹ ਸਿਰਫ ਸਿੱਖ ਹੀ ਨਹੀਂ, ਸਗੋਂ ਸਮੁੱਚੇ ਕੈਦੀਆਂ ਦੀ ਰਿਹਾਈ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਵਿਤਕਰੇ ਭਰੇ ਜਾਂ ਫਿਰਕੂ ਨਜ਼ਰੀਏ ਨਾਲ ਦੇਖਣ ਦੀ ਬਜਾਇ ਕਾਨੂੰਨ ਅਤੇ ਇਨਸਾਫ ਦੇ ਆਧਾਰ ‘ਤੇ ਦੇਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੈਦੀਆਂ ਦੀ ਰਿਹਾਈ ਦਾ ਮਾਮਲਾ ਕਾਨੂੰਨ ਅਤੇ ਇਨਸਾਫ ਨਾਲ ਜੁੜਿਆ ਹੋਇਆ ਹੈ। ਇਸ ਲਈ ਆਪਣੀ ਸਜ਼ਾ ਭੁਗਤ ਚੁੱਕੇ ਸਾਰੇ ਕੈਦੀਆਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਨੂੰ ਸਮਾਜ ਦੇ ਇਕ ਅਹਿਮ ਹਿੱਸੇ ਜਾਂ ਇਕ ਅਹਿਮ ਏਜੰਡੇ ਨਾਲ ਜੁੜਿਆ ਮੰਨਣ ਦੀ ਸੋਚ ਨੂੰ ਸਿਰੇ ਤੋਂ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਕੈਦੀ ਵੱਖ-ਵੱਖ ਧਰਮਾਂ ਨਾਲ ਸਬੰਧਿਤ ਹੋ ਸਕਦੇ ਹਨ ਨਾ ਕਿ ਕਿਸੇ ਇਕ ਧਰਮ ਨਾਲ। ਅਸਲ ‘ਚ ਸਜ਼ਾ ਪੂਰੀ ਹੋਣ ਤੋਂ ਬਾਅਦ ਇਨ੍ਹਾਂ ਦੀ ਰਿਹਾਈ ਜ਼ਰੂਰ ਹੋਣੀ ਚਾਹੀਦੀ ਹੈ ਅਤੇ ਇਹ ਹੀ ਇਨਸਾਫ ਦੀ ਮੰਗ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ ਹਨ, ਜੋ ਇਨ੍ਹਾਂ ਕੈਦੀਆਂ ਨੂੰ ਪੰਜਾਬ ਦੀਆਂ ਜੇਲਾਂ ਤੋਂ ਰਿਹਾਅ ਕਰਨ ਦੇ ਮਾਮਲੇ ਚੁੱਕਣ ਤੋਂ ਇਲਾਵਾ ਸਰਕਾਰੀ ਪੱਧਰ ‘ਤੇ ਹੋਰ ਰਾਜਾਂ ‘ਚ ਕੈਦੀਆਂ ਦੇ ਮਾਮਲੇ ਵੀ ਉਠਾ ਸਕਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਸਾਰੇ ਧਰਮ ਬਰਾਬਰ ਹਨ। ਇਸ ਲਈ ਉਹ ਸਾਰੇ ਕੈਦੀਆਂ ਦੀ ਰਿਹਾਈ ਦੀ ਮੰਗ ਕਰ ਰਹੇ ਹਨ।

Facebook Comment
Project by : XtremeStudioz