Close
Menu

ਸਿੰਗਾਪੁਰ ਦੇ ਸਾਬਕਾ ਪ੍ਰਧਾਨ ਮੰਤਰੀ ਲੀ ਕੁਆਨ ਯੇਵ ਦਾ ਦਿਹਾਂਤ, ਮੋਦੀ ਨੇ ਦੁੱਖ ਪ੍ਰਗਟਾਇਆ

-- 23 March,2015

ਸਿੰਗਾਪੁਰ,ਸਿੰਗਾਪੁਰ ਦੇ ਸਾਬਕਾ ਪ੍ਰਧਾਨ ਮੰਤਰੀ ਲੀ ਕੁਆਨ ਯੇਵ ਦਾ ਅੱਜ ਸਵੇਰੇ 91 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ। ਉਹ ਪਿਛਲੇ ਦਿਨਾਂ ਤੋਂ ਹੀ ਨਮੂਨੀਆ ਦੀ ਸ਼ਿਕਾਇਤ ਤੋਂ ੇ ਬਾਅਦ ਹਸਪਤਾਲ ‘ਚ ਭਰਤੀ ਸਨ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੀ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ ਹੈ। ਮੋਦੀ ਨੇ ਟਵੀਟ ਕੀਤਾ ਕਿ ਲੀ ਦੇ ਜੀਵਨ ਤੋਂ ਸਾਨੂੰ ਕਾਫ਼ੀ ਕੁੱਝ ਸਿੱਖਣ ਨੂੰ ਮਿਲਦਾ ਹੈ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਤੋਂ ਮੈਂ ਕਾਫ਼ੀ ਦੁਖੀ ਹਾਂ। ਸਟਰੇਟਸ ਟਾਈਮਜ਼ ਦੀ ਖ਼ਬਰ ਦੇ ਅਨੁਸਾਰ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਇੱਕ ਬਿਆਨ ‘ਚ ਇਸ ਸੰਬੰਧ ‘ਚ ਜਾਣਕਾਰੀ ਦਿੱਤੀ ਗਈ ਜਿਸਦੇ ਅਨੁਸਾਰ ਸਥਾਨਕ ਸਮੇਂ ਅਨੁਸਾਰ ਤੜਕੇ ਤਿੰਨ ਵੱਜ ਕੇ 18 ਮਿੰਟ ‘ਤੇ ਉਨ੍ਹਾਂ ਨੇ ਆਖ਼ਰੀ ਸਾਹ ਲਿਆ।

Facebook Comment
Project by : XtremeStudioz