Close
Menu

ਸਿੱਖਿਆ ਮੰਤਰੀ ਨੇ ਤਰਸ ਦੇ ਆਧਾਰ ਉਤੇ 25 ਆਸ਼ਰਿਤਾਂ ਨੂੰ ਨਿਯੁਕਤੀ ਪੱਤਰ ਸੌਂਪੇ

-- 06 March,2019

ਨਵੇਂ ਨਿਯੁਕਤ ਹੋਣ ਵਾਲਿਆਂ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ

ਚੰਡੀਗੜ•, 6 ਮਾਰਚ

ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਆਪਣੇ ਕੈਂਪ ਆਫ਼ਿਸ ਵਿੱਚ ਤਰਸ ਦੇ ਆਧਾਰ ਉਤੇ 25 ਆਸ਼ਰਿਤਾਂ ਨੂੰ ਨਿਯੁਕਤੀ ਪੱਤਰ ਵੰਡੇ।

ਨਵੇਂ ਭਰਤੀ ਹੋਣ ਵਾਲਿਆਂ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਅਤੇ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨ। ਨਵੇਂ ਭਰਤੀ ਹੋਣ ਵਾਲਿਆਂ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਵਿਭਾਗ ਦੀ ਮਜ਼ਬੂਤੀ ਲਈ ਕੰਮ ਕਰਨ।

ਸ੍ਰੀ ਸੋਨੀ ਨੇ ਕਿਹਾ ਕਿ ਉਨ•ਾਂ ਅਹੁਦਾ ਸੰਭਾਲਣ ਤੋਂ ਹੁਣ ਤੱਕ 409 ਆਸ਼ਰਿਤਾਂ ਨੂੰ ਤਰਸ ਦੇ ਆਧਾਰ ਉਤੇ ਨਿਯੁਕਤੀ ਪੱਤਰ ਸੌਂਪੇ ਹਨ। ਉਨ•ਾਂ ਕਿਹਾ ਕਿ ਉਨ•ਾਂ ਵਿਭਾਗ ਨੂੰ ਸਪੱਸ਼ਟ ਹਦਾਇਤਾਂ ਕੀਤੀਆਂ ਹਨ ਕਿ ਜੇ ਕਿਸੇ ਮੁਲਾਜ਼ਮ ਦੀ ਡਿਊਟੀ ਦੌਰਾਨ ਮੌਤ ਹੁੰਦੀ ਹੈ ਤਾਂ ਉਸ ਦੇ ਆਸ਼ਰਿਤ ਨੂੰ ਨੌਕਰੀ ਲਈ ਅਰਜ਼ੀ ਦੇਣ ਦੇ ਇਕ ਮਹੀਨੇ ਦੇ ਅੰਦਰ ਉਸ ਦੀ ਸਿੱਖਿਆ/ਯੋਗਤਾ ਦੇ ਹਿਸਾਬ ਨਾਲ ਨੌਕਰੀ ਦਿੱਤੀ ਜਾਵੇ।

ਇਸ ਦੌਰਾਨ ਅੱਜ ਇੱਥੇ 25 ਆਸ਼ਰਿਤਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਨ•ਾਂ ਵਿੱਚ ਅੱਠ ਕਲਰਕ, 10 ਲਾਇਬ੍ਰੇਰੀ ਰਿਸੋਟਰਰ ਅਤੇ ਸੱਤ ਦਰਜਾ ਚਾਰ ਮੁਲਾਜ਼ਮ ਸ਼ਾਮਲ ਹਨ। ਇਸ ਮੌਕੇ ਹੋਰਨਾਂ ਦੇ ਨਾਲ-ਨਾਲ ਡੀ.ਪੀ.ਆਈ. ਸੈਕੰਡਰੀ ਸੁਖਜੀਤਪਾਲ ਸਿੰਘ ਅਤੇ ਡੀ.ਪੀ.ਆਈ. ਐਲੀਮੈਂਟਰੀ ਸ੍ਰੀ ਇੰਦਰਜੀਤ ਸਿੰਘ ਹਾਜ਼ਰ ਸਨ।

Facebook Comment
Project by : XtremeStudioz