Close
Menu

ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਮੀਟਿੰਗ

-- 04 December,2018

ਵਿਧਾਨ ਸਭਾ ਸੈਸ਼ਨ ਤੋਂ ਬਾਅਦ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਦਿੱਤਾ ਭਰੋਸਾ
ਚੰਡੀਗੜ•, 4 ਦਸੰਬਰ
ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਅਤੇ ਉਨ•ਾਂ ਦੀਆਂ ਮੰਗਾਂ ਉਤੇ ਵਿਚਾਰ ਕਰਨ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ 16 ਜਾਂ 17 ਦਸੰਬਰ ਨੂੰ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ।
ਸ੍ਰੀ ਸੋਨੀ ਨੇ ਕਿਹਾ ਕਿ ਅਧਿਆਪਕਾਂ ਨੂੰ ਧਰਨੇ ਦਾ ਰਾਹ ਛੱਡ ਕੇ ਗੱਲਬਾਤ ਰਾਹੀਂ ਮਸਲੇ ਹੱਲ ਕਰਵਾਉਣ ਦਾ ਸੱਦਾ ਦਿੱਤਾ। ਉਨ•ਾਂ ਕਿਹਾ ਕਿ ਪਟਿਆਲਾ ਵਿਖੇ ਧਰਨੇ ਦੌਰਾਨ ਉਨ•ਾਂ ਅਧਿਆਪਕਾਂ ਨਾਲ ਜੋ ਵੀ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕੀਤਾ ਜਾਵੇਗਾ ਅਤੇ ਵਿਧਾਨ ਸਭਾ ਸੈਸ਼ਨ ਤੋਂ ਬਾਅਦ 16 ਜਾਂ 17 ਦਸੰਬਰ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾ ਕੇ ਮਸਲੇ ਦਾ ਹੱਲ ਕੱਢਿਆ ਜਾਵੇਗਾ। ਉਨ•ਾਂ ਕਿਹਾ ਕਿ ਪਹਿਲਾਂ ਵੀ ਮੁੱਖ ਮੰਤਰੀ ਨੇ ਇਨ•ਾਂ ਅਧਿਆਪਕਾਂ ਦੀ ਮੰਗ ਉਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਤਨਖ਼ਾਹ ਪੰਜ ਹਜ਼ਾਰ ਵਧਾਈ ਸੀ। ਹੁਣ ਵੀ ਮੁੱਖ ਮੰਤਰੀ ਜੋ ਵੀ ਫੈਸਲਾ ਕਰਨਗੇ, ਉਸ ਨੂੰ ਲਾਗੂ ਕੀਤਾ ਜਾਵੇਗਾ।
ਮੋਰਚੇ ਵੱਲੋਂ ਆਪਣੇ ਆਗੂਆਂ ਦੀਆਂ ਬਦਲੀਆਂ ਤੇ ਮੁਅੱਤਲੀਆਂ ਇਕੋ ਚਿੱਠੀ ਰਾਹੀਂ ਰੱਦ ਕਰਨ ਦੀ ਮੰਗ ਕਰਨ ਉਤੇ ਸਿੱਖਿਆ ਮੰਤਰੀ ਨੇ ਕਿਹਾ ਕਿ ਸਾਰੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਇਹ ਬਦਲੀਆਂ ਤੇ ਮੁਅੱਤਲੀਆਂ ਰੱਦ ਕੀਤੀਆਂ ਜਾਣਗੀਆਂ। ਉਨ•ਾਂ ਮੋਰਚੇ ਤੋਂ ਅਜਿਹੇ ਅਧਿਆਪਕਾਂ ਦੀ ਸੂਚੀ ਵੀ ਮੰਗੀ, ਜਿਨ•ਾਂ ਦੀਆਂ ਬਦਲੀਆਂ ਤੇ ਮੁਅੱਤਲੀਆਂ ਹੋਈਆਂ ਹਨ। ਮੀਟਿੰਗ ਦੌਰਾਨ ਲੈਬ ਅਟੈਂਡੈਂਟ, ਉਰਦੂ ਦੇ ਅਧਿਆਪਕਾਂ ਤੇ ਹੋਰ ਵਰਗਾਂ ਦੇ ਅਧਿਆਪਕਾਂ ਨੂੰ ਰੈਗੂਲਰ ਨਾ ਕਰਨ ਉਤੇ ਸਿੱਖਿਆ ਮੰਤਰੀ ਨੇ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ।
ਸ੍ਰੀ ਸੋਨੀ ਨੇ ਅਧਿਆਪਕਾਂ ਦੀਆਂ ਰੈਸ਼ਨੇਲਾਈਜੇਸ਼ਨ ਅਤੇ ਹੋਰ ਮੰਗਾਂ ਉਤੇ ਵੀ ਵਿਚਾਰ ਕਰਨ ਦਾ ਭਰੋਸਾ ਦਿੱਤਾ ਅਤੇ ਸਕੱਤਰ ਸਕੂਲ ਸਿੱਖਿਆ ਨੂੰ ਇਸ ਸਬੰਧੀ ਕਾਰਵਾਈ ਕਰਨ ਲਈ ਆਖਿਆ। ਮੀਟਿੰਗ ਦੌਰਾਨ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਅਤੇ ਸਿੱਖਿਆ ਮੰਤਰੀ ਦੇ ਓ.ਐਸ.ਡੀ. ਡੀ.ਐਸ. ਸਰੋਆ ਹਾਜ਼ਰ ਸਨ।

Facebook Comment
Project by : XtremeStudioz