Close
Menu

ਸਿੱਖਿਆ ਮੰਤਰੀ ਸੋਨੀ ਵੱਲੋਂ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਵਧਾਈ

-- 08 May,2019

ਚੰਡੀਗੜ, 08 ਮਈ: ਸਿੱਖਿਆ ਮੰਤਰੀ, ਪੰਜਾਬ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਮੈਰਿਟ ਵਿੱਚ ਆਉਣ ਵਾਲੇ ਸਮੂੰਹ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ।
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਸ਼੍ਰੀ ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਦਿੱਤੀ ਸੁਚੱਜੀ ਅਗਵਾਈ ਦੇ ਸਦਕਾ ਇਹ ਮੁਕਾਮ ਹਾਸਲ ਕੀਤਾ ਜਾ ਸਕਿਆ ਹੈ। ਉਨ•ਾਂ ਕਿਹਾ ਕਿ ਸਕੂਲ ਅਧਿਆਪਕਾਂ ਅਤੇ ਪ੍ਰਿੰਸੀਪਲ ਦੀ ਮਿਹਨਤ ਸਦਕਾ ਇਸ ਵਾਰ ਵਿਦਿਆਰਥੀਆਂ ਦੀ ਪਾਸ ਪ੍ਰਤੀਸ਼ਤਾਂ 85.56 ਫੀਸਦੀ ਰਹੀ ਹੈ ਜਦਕਿ ਪਿਛਲੇ ਵਰੇ ਪਾਸ ਪ੍ਰਤੀਸ਼ਤ 57.50 ਫੀਸਦੀ ਰਹੀ ਸੀ ਜੋ ਕਿ ਇਕ ਵੱਡੀ ਪ੍ਰਾਪਤੀ ਹੈ। ਇਸ ਲਈ ਜਿੱਥੇ ਸਖ਼ਤ ਮਿਹਨਤ ਕਰਕੇ ਪਾਸ ਹੋਏ ਵਿਦਿਆਰਥੀ ਵਧਾਈ ਦੇ ਪਾਤਰ ਹਨ ਉੱਥੇ ਨਾਲ ਹੀ ਅਧਿਆਕਕ ਅਤੇ ਪ੍ਰਿੰਸੀਪਲ ਸਾਹਿਬਾਨ ਵੀ ਵਧਾਈ ਦੇ ਪਾਤਰ ਹਨ।
ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸੈਸ਼ਨ ਦੇ ਸ਼ੁਰੂਆਤ ਤੋਂ ਹੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁਕਣਾ ਅਤੇ ਵਿਦਿਆਰਥੀਆਂ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਸੀ ਤਾਂ ਜੋ ਸਿੱਖਿਆ ਦੀ ਮਿਆਰ ਨੂੰ ਉੱਚਾ ਚੁਕਿਆ ਜਾ ਸਕੇ। ਇਸ ਕਾਰਜ ਦੀ ਨਿਗਰਾਨੀ ਲਈ ਪੰਜਾਬ ਰਾਜ ਨੂੰ 4 ਜੋਨਾਂ ਵਿੱਚ ਵੰਡ ਕੇ ਸਕੂਲ, ਬਲਾਕ ਅਤੇ ਜ਼ਿਲ•ਾਂ ਪੱਧਰ ‘ਤੇ ਲਗਾਤਾਰ ਨਿਗਰਾਨੀ ਕੀਤੀ ਗਈ ਜਿਸ ਵਿੱਚ ਜ਼ਿਲ•ਾ ਸਿੱਖਿਆ ਅਫਸਰਾਂ ਦੀ ਅਹਿਮ ਭੂਮਿਕਾ ਸੀ। ਇਸ ਤੋਂ ਇਲਾਵਾ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਵਿਸ਼ੇਸ ਕਲਾਸਾਂ ਲਗਾਗਇਆਂ ਗਈਆਂ ਤਾਂ ਜੋ ਕਮਜ਼ੋਰ ਵਿਦਿਆਰਥੀ ਵੀ ਹੁਸ਼ਿਆਰ ਵਿਦਿਆਰਥੀਆਂ ਦੇ ਬਰਾਬਰੀ ਕਰ ਸਕਣ। ਇਸ ਤੋਂ ਇਲਾਵਾ ਸਾਰਾ ਸਾਲ ਹੈਡਕੁਆਟਰ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਜ਼ਿਲਿ•ਆਂ ਵਿੱਚ ਅਚਨਚੇਤ ਚੈਕਿੰਗ ਦਾ ਕਾਰਜ ਵੀ ਚਲਦਾ ਰਿਹਾ।
ਉਨ•ਾਂ ਆਸ ਪ੍ਰਗਟਾਈ ਕਿ ਆਉਂਦੇ ਸਾਲਾਂ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਤੀਜਾ 100 ਫੀਸਦੀ ਪਾਸ ਪ੍ਰਤੀਸ਼ਤਾਂ ਨੂੰ ਛੂਹੇਗਾ ਅਤੇ ਨਾਲ ਹੀ ਉਹਨਾਂ ਸਕੂਲ ਅਧਿਆਪਕਾਂ ਅਤੇ ਮੁੱਖੀਆਂ ਨੂੰ ਅਪੀਲ ਕੀਤੀ ਕਿ ਉਹ ਭਵਿੱਖ ਵਿੱਚ ਵੀ ਇਸੇ ਸਮਰਪਣ ਭਾਵਨਾ ਨਾਲ ਕੰਮ ਕਰਨਗੇ।
ਉਨ•ਾਂ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਅਤੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਵਧੀਆ ਰਿਜ਼ਲਟ ਆਉਣ ‘ਤੇ ਵਧਾਈ ਦਿੱਤੀ ਹੈ।

Facebook Comment
Project by : XtremeStudioz