Close
Menu

ਸਿੱਖਿਆ ਵਿਭਾਗ ਦੀ ਲੋਕ ਅਦਾਲਤ ਦੌਰਾਨ 29 ਕੇਸਾਂ ਦਾ ਮੌਕੇ ‘ਤੇ ਕੀਤਾ ਨਿਪਟਾਰਾ

-- 18 September,2015

*   97 ਹੋਰ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਚੰਡੀਗੜ੍ਹ, 18 ਸਤੰਬਰ: ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਭਾਗ ਦੇ ਲੀਗਲ ਸੈਲ ਵੱਲੋਂ ਕਰਮਚਾਰੀਆਂ ਨਾਲ ਸਬੰਧਤ ਕੇਸਾਂ ਵਿੱਚ ਮਾਨਯੋਗ ਅਦਾਲਤਾਂ ਵੱਲੋਂ ਦਿੱਤੇ ਗਏ ਫੈਸਲਿਆਂ ਨੂੰ ਲਾਗੂ ਕਰਨ ਲਈ ਲੋਕ ਅਦਾਲਤ ਲਗਾਈ ਗਈ। ਇਸ ਮੀਟਿੰਗ ਦੌਰਾਨ ਪੇਸ਼ ਹੋਏ ਕੁੱਲ 50 ਕੇਸਾਂ ਵਿੱਚੋਂ 29 ਕੇਸਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ ਗਿਆ।
ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ ਸ੍ਰੀ ਸੀ. ਰਾਊਲ ਦੀ ਅਗਵਾਈ ਵਿੱਚ ਬਣੀ ਕਮੇਟੀ ਨੇ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ। ਮੀਟਿੰਗ ਵਿੱਚ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸ੍ਰੀ ਬਲਬੀਰ ਸਿੰਘ ਢੋਲ, ਡਾਇਰੈਕਟਰ ਪ੍ਰਸ਼ਾਸਨ ਸ੍ਰੀਮਤੀ ਪੰਕਜ ਸ਼ਰਮਾ ਅਤੇ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਹੋਏ।
ਬੁਲਾਰੇ ਅਨੁਸਾਰ ਇਸ ਲੋਕ ਅਦਾਲਤ ਵਿੱਚ 50 ਕੇਸ ਸੁਣੇ ਗਏ ਜਿਨ੍ਹਾਂ ਵਿੱਚੋਂ 29 ਕੇਸਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ ਗਿਆ। ਇਸ ਤੋਂ ਇਲਾਵਾ 5 ਹੋਰ ਕੇਸਾਂ ਜਿਹੜੇ ਕਾਰਵਾਈ ਅਧੀਨ ਸਨ, ਦਾ ਨਿਪਟਾਰਾ ਜਲਦ ਕੀਤਾ ਜਾਵੇਗਾ। ਬਾਕੀ ਕੇਸਾਂ ਵਿੱਚ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਹਿੱਤ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ।
ਬੁਲਾਰੇ ਨੇ ਦੱਸਿਆ ਕਿ ਇਨ੍ਹਾਂ 50 ਕੇਸਾਂ ਤੋਂ ਇਲਾਵਾ 97 ਹੋਰ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਨੂੰ ਹਮਦਰਦੀ ਨਾਲ ਸੁਣਿਆ ਗਿਆ ਅਤੇ ਉਨ੍ਹਾਂ ਵੱਲੋਂ ਦਿੱਤੀਆਂ ਗਈਆਂ ਪ੍ਰਤੀ ਬੇਨਤੀਆਂ ਦਾ ਜਲਦ ਨਿਪਟਾਰਾ ਕਰਨ ਲਈ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ। ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਜਿੱਥੇ ਜ਼ਿਲਾ ਪੱਧਰ ‘ਤੇ ਲੋਕ ਅਦਾਲਤਾਂ ਲਗਾਈਆਂ ਜਾ ਰਹੀਆਂ ਹਨ ਉਥੇ ਭਵਿੱਖ ਵਿੱਚ ਸੂਬਾ ਪੱਧਰ ‘ਤੇ ਵੀ ਅਜਿਹੀਆਂ ਲੋਕ ਅਦਾਲਤਾਂ ਲਗਾਈਆਂ ਜਾਂਦੀਆਂ ਰਹਿਣਗੀਆਂ।

Facebook Comment
Project by : XtremeStudioz