Close
Menu

ਸਿੱਖਿਆ ਵਿਭਾਗ ਦੇ ਵਿਸ਼ੇਸ਼ ਨਿਰੀਖਣ ਸੈਲ ਵੱਲੋਂ ਸਕੂਲਾਂ ਦੀ ਚੈਕਿੰਗ

-- 19 September,2015

*  11ਅਧਿਆਪਕ ਗੈਰ ਹਾਜ਼ਰ, 37 ਲੇਟ ਹਾਜ਼ਰ ਅਤੇ 4 ਲੰਬੇ ਸਮੇਂ ਤੋਂ ਗੈਰ ਹਾਜ਼ਰ ਪਾਏ ਗਏ
ਚੰਡੀਗੜ੍ਹ,19 ਸਤੰਬਰ: ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਬਣਾਏ ਵਿਸ਼ੇਸ਼ ਨਿਰੀਖਣ ਸੈਲ ਵੱਲੋਂ ਅੱਜ ਬਠਿੰਡਾ ਜ਼ਿਲ੍ਹੇ ਦੇ 103 ਸਕੂਲਾਂ ਦੀ ਚੈਕਿੰਗ ਕੀਤੀ ਗਈ। ਸਕੂਲਾਂ ਵਿੱਚ ਬਿਹਤਰ ਅਕਾਦਮਿਕ ਮਾਹੌਲ ਸਿਰਜਣ ਲਈ ਇਹ ਚੈਕਿੰਗ ਵਿਭਾਗ ਵੱਲੋਂ ਕੀਤੀ ਜਾ ਰਹੀ ਜਿਹੜੀ ਭਵਿੱਖ ਵਿੱਚ ਵੀ ਜਾਰੀ ਰਹੇਗੀ।
ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 103 ਸਕੂਲਾਂ ਦੀ ਕੀਤੀ ਚੈਕਿੰਗ ਦੌਰਾਨ 11 ਅਧਿਆਪਕ ਗੈਰ ਹਾਜ਼ਰ, 37 ਲੇਟ ਹਾਜ਼ਰ ਅਤੇ 4 ਅਧਿਆਪਕ ਲੰਬੇ ਸਮੇਂ ਤੋਂ ਗੈਰ ਹਾਜ਼ਰ ਪਾਏ ਗਏ। ਬੁਲਾਰੇ ਅਨੁਸਾਰ ਲੰਬੇ ਸਮੇਂ ਤੋਂ ਗੈਰ ਹਾਜ਼ਰ ਚੱਲ ਰਹੇ ਅਧਿਆਪਕਾਂ ਨੂੰ ਚਾਰਜਸ਼ੀਟ ਜਾਰੀ ਕਰ ਕੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਗੈਰ ਹਾਜ਼ਰ ਅਤੇ ਲੇਟ ਆਉਣ ਵਾਲੇ ਅਧਿਆਪਕਾਂ ਖਿਲਾਫ ਅਗਲੇਰੀ ਕਾਰਵਾਈ ਲਈ ਵਿਭਾਗ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ।
ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਸਕੂਲਾਂ ਵਿੱਚ ਅਧਿਆਪਕਾਂ ਦੀ ਹਾਜ਼ਰੀ ਯਕੀਨੀ ਬਣਾਈ ਰੱਖਣ ਅਤੇ ਅਨੁਸ਼ਾਸ਼ਣ ਕਾਇਮ ਰੱਖਣ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਜਿਸ ਤਹਿਤ ਅਚਨਚੇਤ ਹਰੇਕ ਜ਼ਿਲ੍ਹੇ ਵਿੱਚ ਵੱਡੀ ਪੱਧਰ ਤੇ ਟੀਮਾਂ ਬਣਾ ਕੇ ਕੀਤੀ ਜਾਇਆ ਕਰੇਗੀ ।

Facebook Comment
Project by : XtremeStudioz