Close
Menu

ਸਿੱਖ ਕੌਮ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖੇਗੀ-ਸੁਖਬੀਰ

-- 06 May,2015

ਮੁਕੇਰੀਆਂ/ਨੰਗਲ ਘੋਗਰਾ,-ਅੱਜ ਸਿੱਖ ਕੌਮ ਦੇ ਮਹਾਨ ਜਰਨੈਲ ਸ: ਜੱਸਾ ਸਿੰਘ ਰਾਮਗੜ੍ਹੀਆ ਦੇ 292ਵੇਂ ਜਨਮ ਦਿਹਾੜੇ ਸੰਬੰਧੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਇਤਿਹਾਸਕ ਪਿੰਡ ਸਿੰਘਪੁਰ ਦੇ ਕਿਲ੍ਹਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਸਥਾਨ ‘ਤੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿਚ ਹਜ਼ਾਰਾਂ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ
ਉਪ-ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਿੱਖ ਕੌਮ ਦੇ ਮਹਾਨ ਜਰਨੈਲ ਸਨ ਜਿਨ੍ਹਾਂ ਦੀਆਂ ਦੇਸ਼ ਤੇ ਸਿੱਖ ਕੌਮ ਲਈ ਕੀਤੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ | ਸਾਬਕਾ ਮੰਤਰੀ ਸ. ਹੀਰਾ ਸਿੰਘ ਗਾਬੜੀਆ ਪ੍ਰਧਾਨ ਪੱਛੜੀਆਂ ਸ਼੍ਰੇਣੀਆਂ ਸ਼ੋ੍ਰਮਣੀ ਅਕਾਲੀ ਦਲ ਪੰਜਾਬ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਦੌਰਾਨ ਜੱਸਾ ਸਿੰਘ ਰਾਮਗੜ੍ਹੀਆ ਦੀ ਬਹਾਦਰੀ ਤੇ ਦਲੇਰੀ ਨੂੰ ਯਾਦ ਕਰਦਿਆਂ ਉਪ-ਮੁੱਖ ਮੰਤਰੀ ਨੇ ਕਿਹਾ ਕਿ ਇਸ ਸਿੱਖ ਜਰਨੈਲ ਨੇ ਡੱਟ ਕੇ ਮੁਗ਼ਲਾਂ ਨਾਲ ਲੋਹਾ ਲਿਆ ਅਤੇ ਦਿੱਲੀ ਨੂੰ ਫ਼ਤਿਹ ਕਰ ਕੇ ਮੁਗ਼ਲ ਸਾਮਰਾਜ ਦਾ ਖ਼ਾਤਮਾ ਕੀਤਾ ਤੇ ਕੇਸਰੀ ਨਿਸ਼ਾਨ ਸਾਹਿਬ ਝੁਲਾ ਕੇ ਸਿੱਖ ਕੌਮ ਦਾ ਪਰਚਮ ਲਹਿਰਾਇਆ ਸੀ | ਅਕਾਲੀ-ਭਾਜਪਾ ਸਰਕਾਰ ਨੇ ਹੀ ਆਪਣੇ ਧਾਰਮਿਕ ਗੁਰੂਆਂ ਤੇ ਮਹਾਨ ਜਰਨੈਲਾਂ ਦੀ ਯਾਦ ਵਿਚ ਰਾਜ ਪੱਧਰੀ ਸਮਾਗਮ ਕਰਵਾਉਣੇ ਸ਼ੁਰੂ ਕੀਤੇ ਸਨ | ਉਨ੍ਹਾਂ ਪਿੰਡ ਸਿੰਘਪੁਰ ਜੱਟਾਂ ਵਿਚਲੇ ਸ. ਰਾਮਗੜ੍ਹੀਆ ਨਾਲ ਸਬੰਧਿਤ ਇਤਿਹਾਸਿਕ ਕਿਲ੍ਹੇ ਦੀ ਦਿੱਖ ਸੰਵਾਰਨ ਲਈ ਸੈਰ-ਸਪਾਟਾ ਤੇ ਸਭਿਆਚਾਰ ਮੰਤਰੀ ਸ. ਸੋਹਨ ਸਿੰਘ ਠੰਡਲ ਨੂੰ 10 ਲੱਖ ਰੁਪਏ ਜਾਰੀ ਕਰਨ ਲਈ ਕਿਹਾ | ਉਨ੍ਹਾਂ ਪਿੰਡ ਸਿੰਘਪੁਰ ਜੱਟਾਂ ਤੇ ਸਿੰਘਪੁਰ ਤਰਖਾਣਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 10-10 ਲੱਖ ਰੁਪਏ ਦੀ ਗਰਾਂਟ ਦੇਣ ਦਾ ਵੀ ਐਲਾਨ ਕੀਤਾ | ਨਾਲ ਹੀ ਉਨ੍ਹਾਂ ਦਸੂਹਾ-ਤਲਵਾੜਾ ਰੋਡ ਦਾ ਨਾਂਅ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਂਅ ‘ਤੇ ਰੱਖਣ ਦਾ ਐਲਾਨ ਕੀਤਾ | ਸਾਬਕਾ ਕੈਬਨਿਟ ਮੰਤਰੀ ਸ. ਹੀਰਾ ਸਿੰਘ ਗਾਬੜੀਆ ਵੱਲੋਂ ਸ. ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਤੇ ਪੱਛੜੀਆਂ ਸ਼ੇ੍ਰਣੀਆਂ ਨਾਲ ਸੰਬੰਧਿਤ ਮੁਸ਼ਕਲਾਂ ਤੋਂ ਜਾਣੂ ਕਰਵਾਇਆ | ਯੂਥ ਅਕਾਲੀ ਦਲ ਦੇ ਦੋਆਬਾ ਜ਼ੋਨ ਦੇ ਪ੍ਰਧਾਨ ਸ. ਸਰਬਜੋਤ ਸਿੰਘ ਸਾਬੀ ਦੀ ਅਗਵਾਈ ਹੇਠ ਯੂਥ ਵਰਕਰਾਂ ਨੇ ਉਨ੍ਹਾਂ ਨੂੰ ਸ੍ਰੀ ਸਾਹਿਬ ਅਤੇ ਸਿਰੋਪਾਉ ਭੇਟ ਕਰ ਕੇ ਸਨਮਾਨਿਤ ਵੀ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਪਾਰਲੀਮਾਨੀ ਸਕੱਤਰ ਮਹਿੰਦਰ ਕੌਰ ਜੋਸ਼, ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸ੍ਰੀ ਅਰੁਣੇਸ਼ ਸ਼ਾਕਰ (ਦੋਵੇਂ ਸਾਬਕਾ ਮੰਤਰੀ), ਜਥੇ. ਰਵਿੰਦਰ ਸਿੰਘ ਚੱਕ ਸ਼ੇਖ਼ ਯਾਸੀਨ ਰਾਸ਼ਿਦ, ਚੇਅਰਮੈਨ ਮਾਰਕੀਟ ਕਮੇਟੀ ਅਵਤਾਰ ਸਿੰਘ ਜੌਹਲ, ਪ੍ਰਧਾਨ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਐਜੂਕੇਸ਼ਨ ਸੁਸਾਇਟੀ ਸੰਪੂਰਨ ਸਿੰਘ ਘੋਗਰਾ, ਪ੍ਰਧਾਨ ਸ਼ੋ੍ਰਮਣੀ ਅਕਾਲੀ ਲੀਗਲ ਸੈੱਲ ਜ਼ਿਲ੍ਹਾ ਹੁਸ਼ਿਆਰਪੁਰ ਐਡਵੋਕੇਟ ਰਾਜਗੁਲਜਿੰਦਰ ਸਿੰਘ, ਲਖਵਿੰਦਰ ਸਿੰਘ ਲੱਖੀਂ ਟਾਂਡਾ, ਹਰਬੰਸ ਸਿੰਘ ਮੰਝਪੁਰ, ਤਾਰਾ ਸਿੰਘ ਸਲ੍ਹਾ ਆਦਿ ਨੇ ਵੀ ਸੰਬੋਧਨ ਕੀਤਾ | ਇਸ ਸਮੇਂ ਵਰਿੰਦਰ ਜੀਤ ਸਿੰਘ ਸੋਨੂੰ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਦਸੂਹਾ, ਬੁੱਧ ਸਿੰਘ ਪੰਜਢੇਰਾ ਚੇਅਰਮੈਨ ਡੀ. ਸੀ. ਯੂ., ਜਥੇ: ਹਰਮੀਤ ਸਿੰਘ ਕੌਲਪੁਰ, ਹਰਮਨਜੀਤ ਸਿੰਘ ਚੱਕ, ਬਲਵਿੰਦਰ ਸਿੰਘ ਬਰਾੜ ਮੈਂਬਰ ਵਰਕਿੰਗ ਕਮੇਟੀ ਆਦਿ ਮੌਜੂਦ ਸਨ |

Facebook Comment
Project by : XtremeStudioz