Close
Menu

ਸੁਖਬੀਰ ਨੇ ਅੰਤਰਰਾਸ਼ਟਰੀ ਹਵਾਈ ਅੱਡਿਆਂ ‘ਤੇ ਸਿੱਖਾਂ ਨੂੰ ਨਿਸ਼ਾਨਾ ਬਣਾਏ ਜਾਣ ਦਾ ਮੁੱਦਾ ਪ੍ਰਧਾਨ ਮੰਤਰੀ ਕੋਲ ਉਠਾਇਆ

-- 08 August,2013

Sukhbir-Singh-Badal1

ਚੰਡੀਗੜ੍ਹ, 8 ਅਗਸਤ (ਦੇਸ ਪ੍ਰਦੇਸ ਟਾਈਮਜ਼)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸ਼ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ, ਮਨਜੀਤ ਸਿੰਘ ਜੀਕੇ ਨੂੰ ਇਟਲੀ ਦੇ ਰੋਮ ਹਵਾਈ ਅੱਡੇ ‘ਤੇ ਪੱਗ ਉਤਾਰਨ ਲਈ ਕਹਿਣ ਦੇ ਮਸਲੇ ‘ਤੇ ਤਿੱਖਾ ਵਿਰੋਧ ਜਤਾਉਂਦਿਆਂ ਪ੍ਰਧਾਨ ਮੰਤਰੀ ਡਾæ ਮਨਮੋਹਨ ਸਿੰਘ ਤੇ ਵਿਦੇਸ਼ ਮੰਤਰੀ ਸਲਮਾਨ ਖੁਰਸ਼ੀਦ ਨੂੰ ਪੱਤਰ ਲਿਖਕੇ ਸਿੱਖਾਂ ਦੀ ਆਨ ਤੇ ਸ਼ਾਨ ਦੀ ਰਾਖੀ ਲਈ ਸ਼ਖਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਸ੍ਰੀ ਬਾਦਲ ਨੇ ਸ੍ਰੀ ਜੀ ਕੇ ਵੱਲੋਂ ਆਪਣੀਆਂ ਸਿੱਖ ਕਦਰਾਂ ਕੀਮਤਾਂ ‘ਤੇ ਡਟ ਕੇ ਪਹਿਰਾ ਦਿੰਦਿਆਂ ਪੱਗ ਉਤਾਰਨ ਤੋਂ ਇਨਕਾਰ ਕਰਨ ਦੀ ਵੀ ਜ਼ੋਰਦਾਰ ਸ਼ਲਾਘਾ ਕੀਤੀ।
ਸ਼ ਬਾਦਲ ਨੇ ਪੱਤਰ ਵਿਚ ਲਿਖਿੱਆ  ਹੈ ਕਿ ਸਿੱਖਾਂ ਨੂੰ ਇਟਲੀ ਦੇ ਹਵਾਈ ਅੱਡਿਆਂ ‘ਤੇ ਜਾਣਬੁੱਝਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਸਿੱਖਾਂ  ਦੇ ਹਿੱਤਾਂ ਦੀ ਰਾਖੀ ਕਰਨ ਵਿਚ ਬੁਰੀ ਤਰ੍ਹਾਂ ਨਾਕਾਮ ਰਹੀ ਕੇਂਦਰ ਸਰਕਾਰ ਸਿੱਖਾਂ ਨੂੰ ਇਸ ਬਾਰੇ ਸਪੱਸ਼ਟੀਕਰਨ ਦੇਵੇ। ਸ, ਬਾਦਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਜੈਟ ਏਅਰਵੇਜ਼ ਦੇ ਕਮਾਂਡਰ ਦੀ ਮਿਲਾਨ ਹਵਾਈ ਅੱਡੇ ਅਤੇ ਹੁਣ ਸ਼ ਮਨਜੀਤ ਸਿੰਘ ਜੀæਕੇæ ਦੀ ਰੋਮ ਹਵਾਈ ਅੱਡੇ ‘ਤੇ ਪੱਗ ਉਤਾਰਨ ਲਈ ਕਹਿਣਾ ਇਸ ਗੱਲ ਦਾ ਸਬੂਤ ਹੈ ਕਿ ਕੇਂਦਰ ਦੀ ਕਾਂਗਰਸ ਸਰਕਾਰ ਸਿੱਖਾਂ ਦੀਆਂ ਭਾਵਨਾਵਾਂ, ਸ਼ਾਨ ਦੀ ਵਿਦੇਸ਼ਾਂ ਵਿਚ ਰਾਖੀ ਕਰਨ ਵਿਚ ਨਖਿੱਧ ਸਾਬਤ ਹੋਈ ਹੈ।
ਕੇਂਦਰ ਸਰਕਾਰ ਵਲੋਂ ਇਟਲੀ ਦੀ ਸਰਕਾਰ ‘ਤੇ ਦਬਾਅ ਬਣਾਉਣ ਵਿਚ ਨਾਕਾਮ ਰਹਿਣ ‘ਤੇ ਤਿੱਖਾ ਹਮਲਾ ਕਰਦਿਆਂ ਸ਼ ਬਾਦਲ ਨੇ ਕਿਹਾ ਕਿ ਜਦ ਜੈਟ ਏਅਰਵੇਜ਼ ਦੇ ਕਮਾਂਡਰ ਰਵੀਜੋਧ ਸਿੰਘ ਧੂਪੀਆ ਦੀ ਮਿਲਾਨ ਦੇ ਹਵਾਈ ਅੱਡੇ ‘ਤੇ ਪੱਗ ਉਤਾਰੀ ਗਈ ਸੀ ਤਾਂ ਉਨ੍ਹਾਂ ਪ੍ਰਧਾਨ ਮੰਤਰੀ ਡਾæ ਮਨਮੋਹਨ ਸਿੰਘ ਨਾਲ ਗੱਲਬਾਤ ਕੀਤੀ ਸੀ ਤਾਂ ਉਨ੍ਹਾਂ ਭਰੋਸਾ ਦਿਵਾਇਆ ਸੀ ਕਿ ਉਹ ਇਸ ਬਾਰੇ ਇਟਲੀ ਸਰਕਾਰ ਕੋਲ ਮੁੱਦਾ ਉਠਾਉਣਗੇ ਤੇ ਅਜਿਹੀ ਘਟਨਾ ਦੁਬਾਰਾ ਨਹੀਂ ਹੋਵੇਗੀ, ਪਰ ਮੰਦਭਾਗੀ ਗੱਲ ਇਹ ਹੈ ਕਿ ਪ੍ਰਧਾਨ ਮੰਤਰੀ ਜੀ ਨੇ ਇਸ ਬਾਰੇ ਕੋਈ ਕਦਮ ਨਹੀਂ ਚੁੱਕਿਆ ਹੈ।
ਉਨ੍ਹਾਂ ਕਿਹਾ ਕਿ ਵਾਰ-ਵਾਰ ਸਿੱਖਾਂ ਦੀਆਂ ਇਟਲੀ ਵਿਚ ਪੱਗਾਂ ਉਤਾਰਨਾ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਸਿੱਖਾਂ ਨੂੰ ਕਿਸੇ ਖਾਸ ਇਰਾਦੇ ਤਹਿਤ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਤੇ ਨਾਬਰਦਾਸ਼ਤਯੋਗ ਹੈ ਕਿ ਅੰਤਰਰਾਸ਼ਟਰੀ ਹਵਾਈ ਅੱਡਿਆਂ ‘ਤੇ ਸੁਰੱਖਿਆ ਦੇ ਨਾਂ ‘ਤੇ ਸਿੱਖਾਂ ਦੀਆਂ ਪੱਗਾਂ ਉਤਾਰੀਆਂ ਜਾਣ।  ਸ਼ ਬਾਦਲ ਨੇ ਕਿਹਾ ਕਿ ਭਾਵੇਂ ਕਿ ਕੇਂਦਰੀ ਵਿਦੇਸ਼ ਮੰਤਰੀ ਸਲਮਾਨ ਖੁਰਸ਼ੀਦ ਵਲੋਂ ਵੀ ਕਈ ਵਾਰ ਸੰਸਦ ਵਿਚ ਵੀ ਭਰੋਸਾ ਦਿੱਤਾ ਜਾ ਚੁੱਕਾ ਹੈ, ਜੋ ਕਿ ਬਿਲਕੁਲ ਨਿਰਮੂਲ ਸਾਬਿਤ ਹੋਇਆ ਹੈ।
ਸ਼ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਸਿੱਖਾਂ ਦੀ ਪੱਗ ਦੀ ਮਹੱਤਤਾ ਬਾਰੇ ਦੂਜੇ ਦੇਸ਼ਾਂ ਨੂੰ ਜਾਣੂੰ ਕਰਵਾਉਣ ਲਈ ਉੱਥੇ ਵਫਦ ਭੇਜੇ ਤੇ ਅਜਿਹੇ ਮਾਮਲੇ ਰੋਕਣ ਲਈ  ਇਟਲੀ ਨਾਲ ਕੂਟਨੀਤਕ   ਪੱਧਰ ‘ਤੇ ਇਹ ਮਸਲਾ ਪ੍ਰਮੁੱਖਤਾ ਨਾਲ ਉਠਾਇਆ ਜਾਵੇ।

Facebook Comment
Project by : XtremeStudioz