Close
Menu

ਸੁਨੰਦਾ ਦੀ ਮੌਤ ਦੇ ਮਾਮਲੇ ਦੀ ਜਾਂਚ ਅਪਰਾਧ ਸ਼ਾਖਾ ਸੌਂਪੀ ਗਈ

-- 23 January,2014

ਨਵੀਂ ਦਿੱਲੀ – ਕੇਂਦਰੀ ਮੰਤਰੀ ਸ਼ਸ਼ੀ ਥਰੂਰ ਦੀ ਪਤਨੀ ਸੁਨੰਦਾ ਪੁਸ਼ਕਰ ਦੀ ਰਹੱਸਮਈ ਹਾਲਤ ਵਿਚ ਹੋਈ ਮੌਤ ਦੇ ਮਾਮਲੇ ਦੀ ਜਾਂਚ ਦਿੱਲੀ ਪੁਲਸ ਦੀ ਅਪਰਾਧ ਸ਼ਾਖਾ ਨੂੰ ਸੌਂਪ ਦਿੱਤੀ ਗਈ ਹੈ। ਸੁਨੰਦਾ ਪੁਸ਼ਕਰ ਨੇ ਕਰੀਬ ਇਕ ਹਫਤਾ ਪਹਿਲਾ ਇਕ ਲਗਜ਼ਰੀ ਹੋਟਲ ‘ਚ ਮ੍ਰਿਤਕ ਪਾਈ ਗਈ ਸੀ। ਸੂਤਰਾਂ ਨੇ ਦੱਸਿਆ ਕਿ ਇਸ ਬਹੁਚਰਚਿਤ ਮਾਮਲੇ ਨਾਲ ਜੁੜੇ ਵੱਖ ਵੱਖ ਪਹਿਲੂਆਂ ‘ਤੇ ਧਿਆਨ ਦਿੰਦੇ ਹੋਏ ਇਸ ਅਪਰਾਧ ਸ਼ਾਖਾ ਨੂੰ ਸੌਂਪ ਦਿੱਤਾ ਗਿਆ ਹੈ। ਸੁਨੰਦਾ ਦੀ ਮੌਤ ਦੀ ਜਾਂਚ ਕਰ ਰਹੇ ਅਧਿਕਾਰੀ ਨੇ ਮੰਗਲਵਾਰ ਨੂੰ ਪੁਲਸ ਨੇ ਨਿਰਦੇਸ਼ ਦਿੱਤਾ ਕਿ ਹੱਤਿਆ ਜਾਂ ਆਤਮ ਹੱਤਿਆ ਪਹਿਲੂ ਤੋਂ ਮਾਮਲੇ ਦੀ ਜਾਂਚ ਕਰੇ। ਇਸ ਤੋਂ ਪਹਿਲਾ ਉਨ੍ਹਾਂ ਦੀ ਮੌਤ ਦੀ ਵਜ੍ਹਾ ਦੇ ਰੂਪ ਵਿਚ ਜ਼ਹਿਰ ਦਾ ਜ਼ਿਕਰ ਕੀਤਾ ਗਿਆ ਸੀ। 52 ਸਾਲਾ ਸੁਨੰਦਾ ਪਿਛਲੇ ਸ਼ੁੱਕਰਵਾਰ ਨੂੰ ਦੱਖਣੀ ਦਿੱਲੀ ਦੇ ਇਕ ਪੰਜ ਸਿਤਾਰਾ ਹੋਟਲ ‘ਚ ਮ੍ਰਿਤਕ ਪਾਈ ਗੀ ਸੀ। ਇਸ ਦੇ ਇਕ ਦਿਨ ਪਹਿਲਾ ਹੀ ਥਰੂਰ ਦੇ ਨਾਲ ਕਥਿਤ ਸਬੰਧ ਨੂੰ ਲੈ ਕੇ ਉਨ੍ਹਾਂ ਨੇ ਪਾਕਿਸਤਾਨੀ ਪੱਤਰਕਾਰ ਮੇਹਰ ਤਰਾਰ ਦੇ ਨਾਲ ਟਵੀਟ ‘ਤੇ ਵਿਵਾਦ ਹੋਇਆ ਸੀ। ਪੁਲਸ ਨੂੰ ਦਿੱਤੀ ਰਿਪੋਰਟ ਵਿਚ ਐਸ.ਡੀ.ਐਮ. ਨੇ ਕਿਹਾ ਕਿ ਪਰਿਵਾਰ ਦੇ ਕਿਸੇ ਮੈਂਬਰ ਨੇ ਮੌਤ ਦੇ ਪਿੱਛੇ ਕੋਈ ਗੜਬੜੀ ਹੋਣ ਦਾ ਸ਼ੱਕ ਨਹੀਂ ਜਤਾਇਆ ਸੀ। ਐਸ.ਡੀ.ਐਮ. ਨੇ ਸੁਨੰਦਾ ਦੇ ਭਰਾ, ਪੁੱਤਰ, ਥਰੂਰ ਅਤੇ ਉਨ੍ਹਾਂ ਦੇ ਸਟਾਫ ਦੇ ਬਿਆਨ ਦਰਜ ਕੀਤੇ ਸਨ। ਸੂਤਰਾਂ ਨੇ ਦੱਸਿਆ ਕਿ ਰਿਪੋਰਟ ਮੁਤਾਬਕ ਸਰੀਰ ‘ਤੇ ਸੱਟ ਦੇ ਨਿਸ਼ਾਨ ਪਾਏ ਗਏ ਸਨ।

Facebook Comment
Project by : XtremeStudioz