Close
Menu

ਸੁਪਰੀਮ ਕੋਰਟ ਤੋਂ ਕੇਜਰੀਵਾਲ ਸਰਕਾਰ ਨੂੰ ਝਟਕਾ, ਹਾਈਕੋਰਟ ਦੇ ਫੈਸਲੇ ‘ਤੇ ਲਗਾਈ ਰੋਕ

-- 29 May,2015

ਨਵੀਂ ਦਿੱਲੀ, 29 ਮਈ- ਦਿੱਲੀ ‘ਚ ਕੇਂਦਰ ਦੇ ਨੋਟੀਫਿਕੇਸ਼ਨ ‘ਤੇ ਹੱਕਾਂ ਦੀ ਜੰਗ ਨੂੰ ਲੈ ਕੇ ਚੱਲ ਰਹੀ ਲੜਾਈ ‘ਚ ਅਰਵਿੰਦ ਕੇਜਰੀਵਾਲ ਸਰਕਾਰ ਨੂੰ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਦਿੱਲੀ ਹਾਈਕੋਰਟ ਦੇ ਆਦੇਸ਼ ‘ਤੇ ਰੋਕ ਲਗਾ ਦਿੱਤੀ ਹੈ। ਇਸ ਮਾਮਲੇ ‘ਚ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ‘ਚ ਅਰਜੀ ਦਾਇਰ ਕਰਕੇ ਮਾਮਲੇ ‘ਚ ਸੁਣਵਾਈ ਦੀ ਮੰਗ ਕੀਤੀ ਸੀ। ਏ.ਸੀ.ਬੀ. ਅਧਿਕਾਰ ਖੇਤਰ ਮਾਮਲੇ ‘ਚ ਕੇਜਰੀਵਾਲ ਸਰਕਾਰ ਨੂੰ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕੀਤਾ ਹੈ। ਮਾਮਲੇ ‘ਚ ਦਿੱਲੀ ਸਰਕਾਰ ਤੋਂ ਸੁਪਰੀਮ ਕੋਰਟ ਨੇ ਜਵਾਬ ਮੰਗਿਆ ਹੈ। ਜਵਾਬ ਦੇਣ ਲਈ ਦੋ ਹਫਤੇ ਦਾ ਵਕਤ ਦਿੱਤਾ ਗਿਆ ਹੈ।

Facebook Comment
Project by : XtremeStudioz