Close
Menu

ਸੂਬਾ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਵਿੱਚ ਨਸ਼ਾਖੋਰੀ ਦਾ ਕੋਈ ਵੀ ਨਵਾਂ ਕੇਸ ਸਾਹਮਣੇ ਨਹੀਂ ਆਇਆ: ਬਾਦਲ

-- 27 June,2015

* ਮੁੱਖ ਮੰਤਰੀ ਨੇ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਪ੍ਰਤੀਬੱਧਤਾ ਦੁਹਰਾਈ 

* ਕੇਂਦਰੀ ਮੰਤਰੀ ਥਾਵਰ ਚੰਦ ਗਹਿਲੋਤ ਨੇ ਨਸ਼ਿਆਂ ਦੇ ਖਾਤਮੇ ਲਈ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ

* ਨਵੇਂ ਬਣੇ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਦਾ ਉਦਘਾਟਨ 

ਹੁਸ਼ਿਆਰਪੁਰ, 27 ਜੂਨ:  ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੀ ਪ੍ਰਤੀਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਪੰਜਾਬ ਸ੍ਰ: ਪਰਕਾਸ਼ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲਗਾਤਾਰ ਕੀਤੇ ਜਾ ਰਹੇ ਅਣਥੱਕ ਯਤਨਾਂ ਸਦਕਾ ਪੰਜਾਬ ਵਿੱਚ ਨਸ਼ੇ ਦੀ ਲਤ ਦਾ ਕੋਈ ਵੀ ਨਵਾਂ ਕੇਸ ਸਾਹਮਣੇ ਨਹੀਂ ਆਇਆ।
ਅੱਜ ਇਥੇ ਅੰਤਰ ਰਾਸ਼ਟਰੀ ਨਸ਼ਾ ਮੁਕਤੀ ਦਿਵਸ ਦੇ ਸਬੰਧ ‘ਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਤਾਕਤਾਂ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਵਾਲੇ ਅਕਸ ਨੂੰ ਖੋਰਾ ਲਾਉਣ ਦੇ ਮਾੜੇ ਇਰਾਦੇ ਨਾਲ  ਸੂਬੇ ਦੇ ਖਿਲਾਫ਼ ਝੂਠੇ ਤੱਥ ਪੇਸ਼ ਕਰਕੇ ਮੁਹਿੰਮ ਚਲਾ ਰਹੀਆਂ ਹਨ। ਉਨ•ਾਂ ਕਿਹਾ ਕਿ ਇਸ ਸਭ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਲਏ ਗਏ ਫੈਸਲਿਆਂ ਅਤੇ ਚੁੱਕੇ ਗਏ ਕਦਮਾਂ ਸਦਕਾ ਨਸ਼ਿਆਂ ਦੀ ਸਮੱਸਿਆ ਦਾ ਸੂਬੇ ਵਿੱਚੋਂ ਖਾਤਮਾ ਹੋ ਰਿਹਾ ਹੈ। ਉਨ•ਾਂ ਕਿਹਾ ਕਿ ਭਾਵੇਂ ਪੰਜਾਬ ਵਿੱਚ ਨਸ਼ੇ ਨਾਲ ਪ੍ਰਭਾਵਿਤ ਹੋਣ ਦਾ ਕੋਈ ਵੀ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ , ਇਸ ਦੇ ਬਾਵਜੂਦ ਪੰਜਾਬ ਸਰਕਾਰ ਨਸ਼ਿਆਂ ਦੀ ਬੁਰਾਈ ਦੇ ਖਿਲਾਫ਼ ਸੂਬੇ ਵਿੱਚ ਆਪਣੇ ਯਤਨਾਂ ਨੂੰ ਜਾਰੀ ਰੱਖੇਗੀ।
ਨਸ਼ਿਆਂ ਦੀ ਸਮੱਸਿਆ ਨੂੰ ਅੰਤਰ ਰਾਸ਼ਟਰੀ ਪੱਧਰ ਦੀ ਸਮੱਸਿਆ ਐਲਾਨਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਪੱਧਰ ‘ ਤੇ ਸਾਹਮਣੇ ਆ ਰਹੇ ਅੰਕੜਿਆਂ ਤੋਂ ਪਤਾ ਲਗਦਾ ਹੈ ਕਿ ਦੁਨੀਆ ਦਾ ਹਰ ਮੁਲਕ ਇਸ ਸਮੱਸਿਆ ਨਾਲ ਜੂਝ ਰਿਹਾ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਸਰਹੱਦ ਜਰੀਏ ਬਾਹਰਲੇ ਮੁਲਕਾਂ ਤੋਂ ਇਥੇ ਹੋ ਰਹੀ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਪੰਜਾਬ ਇੱਕ ਰਾਸ਼ਟਰੀ ਲੜਾਈ ਲੜ ਰਿਹਾ ਹੈ। ਸ੍ਰ: ਬਾਦਲ ਨੇ ਕਿਹਾ ਕਿ ਸੂਬੇ ਦੀਆਂ ਰੱਖਿਆ ਏਜੰਸੀਆਂ ਵੱਲੋਂ ਮੁਲਕ ਦੇ ਹੋਰਨਾਂ ਰਾਜਾਂ ਦੇ ਮੁਕਾਬਲੇ ਸਭ ਤੋਂ ਵੱਧ ਨਸ਼ੇ ਜ਼ਬਤ ਕੀਤੇ ਗਏ ਹਨ। ਇਸ ਦੇ ਬਾਵਜੂਦ ਕੁਝ ਤਾਕਤਾਂ ਵੱਲੋਂ ਪੰਜਾਬ ਦੇ ਅਕਸ ਨੂੰ ਢਾਹ ਲਾਉਣ ਲਈ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਇਸ ਸਮਾਗਮ ‘ਚ ਵਿਸ਼ੇਸ਼ ਤੌਰ ‘ਤੇ ਪੁੱਜੇ ਕੇਂਦਰ ਦੇ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰੀ ਸ੍ਰੀ ਥਾਵਰ ਚੰਦ ਗਹਿਲੋਤ ਨੂੰ ਅਪੀਲ ਕੀਤੀ ਕਿ ਉਹ ਬਾਹਰਲੇ ਸੂਬਿਆਂ ਤੋਂ ਸਰਹੱਦਾਂ ਜ਼ਰੀਏ ਆਉਣ ਵਾਲੇ ਨਸ਼ਿਆਂ ਨੂੰ ਮੁਕੰਮਲ ਠੱਲ ਪਾਉਣ ਲਈ ਫੁਲ ਪਰੂਫ ਵਿਧੀ ਅਮਲ ਵਿੱਚ ਲਿਆਉਣ ਲਈ ਕੇਂਦਰ ਸਰਕਾਰ ਨੂੰ ਆਖਣ। ਉਨ•ਾਂ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਮੱਧ ਪ੍ਰਦੇਸ਼, ਰਾਜਸਥਾਨ ਤੇ ਹੋਰ ਸੂਬਿਆਂ ਵੱਲੋਂ ਪੋਸਤ ‘ਤੇ ਰੋਕ ਲਗਾਏ ਜਾਣ ਦੇ ਯਤਨ ਸ਼ੁਰੂ ਕੀਤੇ ਜਾਣ ਦੀ ਵੱਡੀ ਲੋੜ ਹੈ ਕਿਉਂ ਜੋ ਇਨ•ਾਂ ਸੂਬਿਆਂ ਤੋਂ ਵੀ ਪੰਜਾਬ ਵਿੱਚ ਨਸ਼ੇ ਦੀ ਪਹੁੰਚ ਹੋ ਰਹੀ ਹੈ। ਸ੍ਰ: ਬਾਦਲ ਨੇ ਕਿਹਾ ਕਿ ਮੁਲਕ ਵਿੱਚੋਂ ਨਸ਼ਾ ਖੋਰੀ ਦੇ ਮੁਕੰਮਲ ਖਾਤਮੇ ਲਈ ਭਾਰਤ ਦੇ ਹਰ ਵਾਸੀ ਨੂੰ ਸੰਜੀਦਾ ਭੂਮਿਕਾ ਨਿਭਾਉਣੀ ਪਵੇਗੀ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਸੰਥੈਟਿਕ ਨਸ਼ਾ ਬਣਾਉਣ ਲਈ ਵਰਤੀਆਂ ਜਾਂਦੀਆਂ ਦਵਾਈਆਂ ‘ਤੇ ਵੀ ਕੇਂਦਰ ਸਰਕਾਰ ਨੂੰ ਮੁਕੰਮਲ ਰੋਕ ਲਗਾਈ ਜਾਵੇ।
ਪੰਜਾਬ ਸਰਕਾਰ ਵੱਲੋਂ ਇਸ ਸਬੰਧ ਵਿੱਚ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕਰਦਿਆਂ ਉਨ•ਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਬੋਰਡ ਪੰਜਾਬ ਪਹਿਲਾਂ ਹੀ ਗਠਿਤ ਕੀਤਾ ਜਾ ਚੁੱਕਿਆ ਹੈ। ਉਨ•ਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਸਿਝਣ ਲਈ ਵਿਸ਼ੇਸ਼ ਫੰਡ ਬਣਾਇਆ ਗਿਆ ਹੈ। ਉਨ•ਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਹੁਨਰੀ ਸਿਖਲਾਈ ਦੇ ਵਿਆਪਕ ਪੈਮਾਨੇ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਇਹ ਨੌਜਵਾਨ ਸਵੈ ਨਿਰਭਰਤਾ ਵਾਲਾ ਜੀਵਨ ਬਤੀਤ ਕਰ ਸਕਣ। ਮੁੱਖ ਮੰਤਰੀ ਪੰਜਾਬ ਨੇ ਕੇਂਦਰ ਦੀ ਐਨ ਡੀ ਏ ਸਰਕਾਰ ਦਾ ਪੰਜਾਬ ਸਰਕਾਰ ਨੂੰ ਹਰ ਖੇਤਰ ਵਿੱਚ ਸਹਿਯੋਗ ਦੇਣ ਲਈ ਧੰਨਵਾਦ ਵੀ ਕੀਤਾ। ਉਨ•ਾਂ ਕਿਹਾ ਕਿ ਐਨ ਡੀ ਏ ਦੇ ਥੋੜੇ ਸਮੇਂ ਦੇ ਕਾਰਜਕਾਲ ਵਿੱਚ ਵੀ ਪੰਜਾਬ ਨੂੰ ਕਈ ਵੱਡੇ ਪ੍ਰੋਜੈਕਟ ਮਿਲੇ ਹਨ। ਮੁੱਖ ਮੰਤਰੀ ਨੇਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ, ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਪੋਸਟ ਗਰੈਜੂਏਟ ਹਾਰਟੀਕਲਚਰ ਰਿਸਰਚ ਐਂਡ ਐਜੂਕੇਸ਼ਨ ਇੰਸਟੀਚਿਊਟ ਵਰਗੇ ਸੰਸਥਾਨ ਪੰਜਾਬ ਨੂੰ ਦਿੱਤੇ ਗਏ ਹਨ। ਉਨ•ਾਂ ਫ਼ਸਲੀ ਨੁਕਸਾਨ ਦੀ ਭਰਪਾਈ ਲਈ ਕੇਂਦਰ ਸਰਕਾਰ ਵੱਲੋਂ ਨਿਯਮਾਂ ‘ਚ ਨਰਮਾਈ ਕਰਕੇ ਪ੍ਰਤੀ ਏਕੜ ਮੁਆਵਜਾ 3500 ਤੋਂ ਵਧਾ ਕੇ 8000 ਰੁਪਏ ਕੀਤੇ ਜਾਣ ਦਾ ਵਿਸ਼ੇਸ਼ ਜ਼ਿਕਰ ਕੀਤਾ।
ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਸ੍ਰੀ ਥਾਵਰ ਚੰਦ ਗਹਿਲੋਤ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਪੰਜਾਬ ਵੱਲੋਂ ਨਿਭਾਈ ਜਾ ਰਹੀ ਸੰਜੀਦਾ ਭੂਮਿਕਾ ਦਾ ਜ਼ਿਕਰ ਕੀਤਾ। ਉਨ•ਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨਸ਼ਿਆਂ ਦੀ ਸਮੱਸਿਆ ਦੇ ਖਾਤਮੇ ਲਈ ਪੰਜਾਬ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਦੀ ਸਹਾਇਤਾ ਨਾਲ  ਸੂਬੇ ਅੰਦਰ 26 ਨਸ਼ਾ ਮੁਕਤੀ ਕੇਂਦਰਾਂ ਦੀ ਸਥਾਪਤੀ ਨੂੰ ਮਨਜ਼ੂਰੀ ਦਿੱਤੀ ਗਈ। ਉਨ•ਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸੂਬਾ ਸਰਕਾਰ ਨੂੰ ਹਰ ਸੰਭਵ ਸਹਾਇਤਾ ਦੇਵੇਗੀ। ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਦੀ ਰੋਕਥਾਮ ਲਈ ਹਰ ਵਿਅਕਤੀ ਨੂੰ ਬਣਦੀ ਭੂਮਿਕਾ ਨਿਭਾਉਣੀ ਪਵੇਗੀ। ਉਨ•ਾਂ ਕਿਹਾ ਕਿ ਇਸ ਖਾਤਰ ਸਰਕਾਰ ਸਮਾਜ ਅਤੇ ਪਰਿਵਾਰ ਦੀ ਪੱਧਰ ‘ਤੇ ਮਿਲਵੇਂ ਅਤੇ ਸਾਂਝੇ ਯਤਨ ਹੋਣੇ ਚਾਹੀਦੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਸ੍ਰ: ਪਰਕਾਸ਼ ਸਿੰਘ ਬਾਦਲ, ਕੇਂਦਰੀ ਮੰਤਰੀ ਸ੍ਰੀ ਥਾਵਰ ਚੰਦ ਗਹਿਲੋਤ ਵੱਲੋਂ ਇਥੇ 3.83 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ, ਕੈਬਨਿਟ ਮੰਤਰੀ ਸੋਹਨ ਸਿੰਘ ਠੰਡਲ ਅਤੇ ਸੁਰਜੀਤ ਕੁਮਾਰ ਜਿਆਣੀ, ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤੀਕਸ਼ਨ ਸੂਦ, ਭਾਜਪਾ ਦੇ ਸੂਬਾ ਪ੍ਰਧਾਨ ਕਮਲ ਸ਼ਰਮਾ, ਚੇਅਰਮੈਨ ਮਾਰਕਫੈਡ ਜਰਨੈਲ ਸਿੰਘ ਵਾਹਦ, ਵਿਧਾਇਕ ਸੁਰਿੰਦਰ ਸਿੰਘ ਭੂਲੇਵਾਲ ਰਾਠਾਂ, ਸਾਬਕਾ ਮੰਤਰੀ ਅਰੁਣੇਸ਼ ਸ਼ਾਕਰ, ਸਾਬਕਾ ਮੁੱਖ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂ, ਪ੍ਰਮੁੱਖ ਸਕੱਤਰ ਸਿਹਤ ਵਿਭਾਗ ਵਿਨੀ ਮਹਾਜਨ, ਸਕੱਤਰ ਸਮਾਜਿਕ ਸੁਰੱਖਿਆ ਜਸਪਾਲ ਸਿੰਘ, ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਡਾ. ਐਸ ਕਰੁਣਾ ਰਾਜੂ, ਡਿਪਟੀ ਕਮਿਸ਼ਨਰ ਅਨਿੰਦਿਤਾ ਮਿਤਰਾ, ਐਸ ਐਸ ਪੀ ਰਾਜਜੀਤ ਸਿੰਘ ਹੁੰਦਲ, ਚੇਅਰਮੈਨ ਜ਼ਿਲ•ਾ ਪ੍ਰੀਸ਼ਦ ਸਰਬਜੋਤ ਸਿੰਘ ਸਾਬੀ, ਜਿਲ•ਾ ਯੋਜਨਾ ਕਮੇਟੀ ਦੇ ਚੇਅਰਮੈਨ ਜਵਾਹਰ ਲਾਲ ਖੁਰਾਨਾ, ਅਰਵਿੰਦਰ ਸਿੰਘ ਰਸੂਲਪੁਰ, ਡਾ. ਅਜੀਤ ਅਵਸਥੀ, ਲਖਵਿੰਦਰ ਸਿੰਘ ਲੱਖੀ, ਪਾਵਰਕਾਮ ਦੇ ਨਾਰਥ ਜ਼ੋਨ ਦੇ ਚੀਫ ਇੰਜੀ: ਐਸ ਕੇ ਸਾਹੀ ਅਤੇ ਹੋਰ ਹਾਜ਼ਰ ਸਨ।

Facebook Comment
Project by : XtremeStudioz