Close
Menu

ਸੂਬੇ ਵਿੱਚ 3747 ਲੋਕ ਡੇਂਗੂ ਤੋਂ ਪ੍ਰਭਾਵਿਤ: ਜਿਆਣੀ

-- 03 October,2015

ਲੁਧਿਆਣਾ, 3 ਅਕਤੂਬਰ: ਇੱਥੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲੲੀ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਗ਼ੈਰਸਰਕਾਰੀ ਸੰਸਥਾ ‘ਸਾਰਥਕ’ ਦੇ ਸਹਿਯੋਗ ਨਾਲ ਰੁਜ਼ਗਾਰ ਮੇਲਾ ਲਗਾਇਆ ਗਿਆ, ਜਿਸ ਵਿੱਚ ਸੂਬੇ ਭਰ ਤੋਂ ਸੈਂਕੜੇ ਉਮੀਦਵਾਰਾਂ ਨੇ ਭਾਗ ਲਿਆ।
ਇਸ ਰੁਜ਼ਗਾਰ ਮੇਲੇ ਵਿੱਚ ਸ਼ਿਰਕਤ ਕਰਨ ਆਏ ਸੂਬੇ ਦੇ  ਸਿਹਤ ਅਤੇ ਪਰਿਵਾਰ ਭਲਾਈ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗਾਂ ਦੇ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਦਾਅਵਾ ਕੀਤਾ ਹੈ ਕਿ ਪੂਰੇ ਸੂਬੇ ਵਿੱਚ ਕੁੱਲ 3747 ਵਿਅਕਤੀ ਡੇਂਗੂ ਤੋਂ ਪ੍ਰਭਾਵਿਤ ਹਨ, ਜਿਨ੍ਹਾਂ ਵਿੱਚੋਂ 620 ਇਲਾਜ ਅਧੀਨ ਹਨ। ਇਸ ਬੁਖ਼ਾਰ ਨਾਲ ਹੁਣ ਤੱਕ 3 ਮੌਤਾਂ ਹੋੲੀਆਂ ਹਨ। ਸ੍ਰੀ ਜਿਆਣੀ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੀਤੇ ਯਤਨਾਂ ਸਦਕਾ ਸੂਬੇ ਵਿੱਚ ਡੇਂਗੂ ਦੀ ਸਥਿਤੀ ਕਾਬੂ ਹੇਠ ਹੈ। ਸਾਂਝੀਆਂ ਟੀਮਾਂ ਵੱਲੋਂ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਘਰਾਂ ਅਤੇ ਵਪਾਰਕ ਅਦਾਰਿਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਡੇਂਗੂ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਲੱਭ ਕੇ ਉਸ ਨੂੰ ਨਸ਼ਟ ਕੀਤਾ ਜਾ ਸਕੇ। ਇਸ ਤੋਂ ਬਾਅਦ ਸ੍ਰੀ ਜਿਆਣੀ ਨੇ ਨੈਸ਼ਨਲ ਫੈਡਰੇਸ਼ਨ ਆਫ਼ ਬਲਾਈਂਡ ਦੇ ਦਫ਼ਤਰ ਦਾ ਵੀ ਦੌਰਾ ਕੀਤਾ। ੳੁਨ੍ਹਾਂ ਨੇ ਫੈਡਰੇਸ਼ਨ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦੇਣ ਅਤੇ ਕੰਪਲੈਕਸ ਵਿੱਚ ਇੱਕ ਕਮਰਾ ਅਲਾਟ ਕਰਨ ਦਾ ਵੀ ਐਲਾਨ ਕੀਤਾ।  ਇਸ ਮੌਕੇ ਲਗਾਏ ਗਏ ਰੁਜ਼ਗਾਰ ਮੇਲੇ ਵਿੱਚ 14 ਕੰਪਨੀਆਂ ਨੇ ਵਿਸ਼ੇਸ਼ ਲੋੜਾਂ ਵਾਲੇ 450 ਤੋਂ ਵਧੇਰੇ ਉਮੀਦਵਾਰਾਂ ਦੀ ਰਜਿਸਟ੍ਰੇਸ਼ਨ ਕੀਤੀ। ਇਨ੍ਹਾਂ ਵਿੱਚੋਂ 80 ਉਮੀਦਵਾਰਾਂ ਨੂੰ ਮੌਕੇ ’ਤੇ ਨਿਯੁਕਤੀ ਪੱਤਰ ਦਿੱਤੇ ਗਏ। ਬਾਕੀ ਉਮੀਦਵਾਰਾਂ ਨੂੰ ਗ਼ੈਰਸਰਕਾਰੀ ਸੰਸਥਾ ‘ਸਾਰਥਕ’ ਵੱਲੋਂ ਹੁਨਰ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ੳੁਨ੍ਹਾਂ ਨੂੰ ਵੀ ਯੋਗ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।

Facebook Comment
Project by : XtremeStudioz