Close
Menu

ਸੋਮਨਾਥ ਭਾਰਤੀ ਦੀ ਅਗਾਊਂ ਜ਼ਮਾਨਤ ਅਰਜ਼ੀ ਖਾਰਜ, ਹੋ ਸਕਦੀ ਹੈ ਗ੍ਰਿਫ਼ਤਾਰੀ

-- 23 September,2015

ਨਵੀਂ ਦਿੱਲੀ, ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਦਿੱਲੀ ਦੇ ਸਾਬਕਾ ਕਾਨੂੰਨ ਮੰਤਰੀ ਸੋਮਨਾਥ ਭਾਰਤੀ ਦੁਆਰਾ ਕੀਤੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਦਿੱਲੀ ਹਾਈਕੋਰਟ ਨੇ ਫ਼ੈਸਲਾ ਸੁਣਾ ਦਿੱਤਾ ਹੈ। ਹਾਈਕੋਰਟ ਨੇ ਅਰਜ਼ੀ ਖਾਰਜ ਕਰ ਦਿੱਤੀ ਹੈ। ਇਸ ਤੋਂ ਪਹਿਲਾ ਹਾਈਕੋਰਟ ਨੇ 17 ਸਤੰਬਰ ਨੂੰ ਘਰੇਲੂ ਹਿੰਸਾ ਤੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਫਸੇ ਆਪ ਵਿਧਾਇਕ ਦੀ ਗ੍ਰਿਫ਼ਤਾਰੀ ‘ਤੇ ਹੁਕਮ ਸੁਰੱਖਿਅਤ ਰੱਖਿਆ ਸੀ। ਇਸ ਦੇ ਨਾਲ ਸਿੱਧੇ ਸਿੱਧੇ ਹਾਲਾਤ ਅਜਿਹੇ ਬਣ ਗਏ ਹਨ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਕਦੋਂ ਵੀ ਹੋ ਸਕਦੀ ਹੈ। ਭਾਰਤੀ ਦੀ ਪਤਨੀ ਨੇ ਉਨ੍ਹਾਂ ਖਿਲਾਫ ਘਰੇਲੂ ਹਿੰਸਾ ਤੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰਵਾਇਆ ਹੈ।

Facebook Comment
Project by : XtremeStudioz