Close
Menu

ਸੜਕ ਹਾਦਸੇ ਦੀ ਕਵਰੇਜ ਕਰਨੀ ਇਸ ਪੱਤਰਕਾਰ ਨੂੰ ਪਈ ਭਾਰੀ

-- 18 May,2017

ਹਮਿਲਟਨ— ਇੱਥੇ ਇਕ ਸੜਕ ਦੁਰਘਟਨਾ ਦੌਰਾਨ 10 ਸਾਲਾ ਬੱਚੀ ਦੀ ਮੌਤ ਹੋ ਗਈ। ਇਸ ਸਾਰੀ ਘਟਨਾ ਦੀ ਕਵਰੇਜ ਕਰਨ ਗਏ ਇਕ ਪੱਤਰਕਾਰ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ, ਜਿਸ ਲਈ ਪੱਤਰਕਾਰ ਇਨਸਾਫ ਦੀ ਮੰਗ ਕਰ ਰਹੇ ਹਨ। ਪੁਲਸ ਦਾ ਕਹਿਣਾ ਹੈ ਕਿ ਮੰਗਲਵਾਰ ਸ਼ਾਮ ਨੂੰ ਬੱਚੀ ਸੜਕ ‘ਤੇ ਦੌੜ ਰਹੀ ਸੀ ਅਤੇ ਇਸ ਦੀ ਇਕ ਵਾਹਨ ਨਾਲ ਟੱਕਰ ਹੋ ਗਈ। ਬੱਚੀ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਈ ਸੀ ਅਤੇ ਨੇੜੇ ਖੜ੍ਹੇ ਲੋਕਾਂ ਨੇ ਬੱਚੀ ਨੂੰ ਬਚਾਉਣ ਲਈ ਉੁਪਰਾਲਾ ਕੀਤਾ। ਇਸ ਮਗਰੋਂ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਪਰ ਇੱਥੇ ਉਸ ਦੀ ਮੌਤ ਹੋ ਗਈ। ਇਸ ਦੌਰਾਨ ਇਹ ਪੱਤਰਕਾਰ ਰੋਕੇ ਗਏ ਖੇਤਰ ‘ਚ ਆਉਣ ਦੀ ਕੋਸ਼ਿਸ਼ ਕਰ ਰਿਹਾ ਸੀ , ਇਸ ਲਈ ਉਸ ਨੂੰ ਗ੍ਰਿਫਤਾਰ ਕੀਤਾ ਗਿਆ। ਵਾਹਨ ਚਲਾਉਣ ਵਾਲੇ ਡਰਾਈਵਰ ਦੀ ਉਮਰ 25 ਸਾਲ ਹੈ। ਪੁਲਸ ਨੇ ਕਿਹਾ ਕਿ ਡਰਾਈਵਰ ਉਨ੍ਹਾਂ ਨੂੰ ਜਾਂਚ ‘ਚ ਮਦਦ ਦੇ ਰਿਹਾ ਹੈ। ਕੁੱਝ ਸਮੇਂ ਲਈ ਇਸ ਰਸਤੇ ਨੂੰ ਬੰਦ ਕੀਤਾ ਗਿਆ ਸੀ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ। ਦੱਸਿਆ ਗਿਆ ਹੈ ਕਿ ਹੁਣ ਇਸ ਨਿਊਜ਼ ਚੈਨਲ ਦੇ ਪੱਤਰਕਾਰ ਮੰਗ ਕਰ ਰਹੇ ਹਨ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ।

Facebook Comment
Project by : XtremeStudioz