Close
Menu

ਸੰਗਰੂਰ ਵਿੱਚ ਆਪ ਅਤੇ ਪੰਜਾਬੀ ਏਕਤਾ ਪਾਰਟੀ ਨੂੰ ਵੱਡਾ ਝਟਕਾ, ਦੋਵਾਂ ਪਾਰਟੀਆਂ ਦੇ ਪ੍ਰਮੁੱਖ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ‘ਚ ਕਾਂਗਰਸ ਵਿੱਚ ਸ਼ਾਮਲ

-- 21 April,2019

ਚੰਡੀਗੜ•, 21 ਅਪ੍ਰੈਲ

ਸੰਗਰੂਰ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਅਤੇ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਾਲੀ ਪੰਜਾਬੀ ਏਕਤਾ ਪਾਰਟੀ ਦੇ ਕਈ ਸਿਰਕੱਢ ਆਗੂਆਂ ਦੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਕਾਂਗਰਸ ‘ਚ ਸ਼ਾਮਲ ਹੋ ਜਾਣ ਨਾਲ ਦੋਵਾਂ ਪਾਰਟੀਆਂ ਨੂੰ ਵੱਡਾ ਝਟਕਾ ਲੱਗਾ ਹੈ।

ਇਨ•ਾਂ ਆਗੂਆਂ ਦੇ ਸ਼ਾਮਲ ਹੋਣ ‘ਤੇ ਸੰਗਰੂਰ ਸੰਸਦੀ ਹਲਕੇ ਵਿੱਚ ਕਾਂਗਰਸ ਦੇ ਨਾਲ-ਨਾਲ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ। ਇਸ ਮੌਕੇ ਕਾਂਗਰਸ ਨੇਤਾ ਕਰਨ ਢਿੱਲੋਂ ਸਮੇਤ ਹੋਰ ਪਾਰਟੀ ਆਗੂ ਵੀ ਹਾਜ਼ਰ ਸਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵੱਡੀ ਪੱਧਰ ‘ਤੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣਾ ਵੱਖ-ਵੱਖ ਵਿਰੋਧੀ ਪਾਰਟੀਆਂ ਪ੍ਰਤੀ ਪੰਜਾਬੀਆਂ ਦੀ ਨਿਰਾਸ਼ਾ ਨੂੰ ਦਰਸਾਉਂਦਾ ਹੈ ਕਿਉਂ ਜੋ ਇਹ ਪਾਰਟੀਆਂ ਲੋਕਾਂ ਸਾਹਮਣੇ ਸੂਬੇ ਦੇ ਵਿਕਾਸ ਲਈ ਕੋਈ ਵੀ ਏਜੰਡਾ ਜਾਂ ਪ੍ਰੋਗਰਾਮ ਰੱਖਣ ਵਿੱਚ ਅਸਫਲ ਰਹੀਆਂ ਹਨ।

ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁਲਕ ਦੀ ਭਲਾਈ ਵਿੱਚ ਵਿਸ਼ਵਾਸ ਰੱਖਣ ਅਤੇ ਹੋਰਨਾਂ ਪਾਰਟੀਆਂ ਦੀ ਨਾਕਾਰਤਮਕ ਨੀਤੀਆਂ ਦਾ ਵਿਰੋਧ ਕਰਨ ਵਾਲੇ ਹਮ ਖਿਆਲੀ ਲੋਕ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਕਿਉਂ ਜੋ ਸਿਰਫ ਇਹ ਪਾਰਟੀ ਹੀ ਕੌਮੀ ਤੇ ਸੂਬਾ ਪੱਧਰ ‘ਤੇ ਕੀਤੇ ਹੋਏ ਵਾਅਦਿਆਂ ਨੂੰ ਪੁਗਾਉਂਦੀ ਹੈ।

ਕਾਂਗਰਸ ਵਿੱਚ ਅੱਜ ਸ਼ਾਮਲ ਹੋਣ ਵਾਲਿਆਂ ਵਿੱਚ ਪੰਜਾਬੀ ਏਕਤਾ ਪਾਰਟੀ ਦੇ ਬਰਨਾਲਾ ਦੇ ਪ੍ਰਧਾਨ ਕਾਲਾ ਢਿੱਲੋਂ ਤੇ ਪਾਰਟੀ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਸੂਰਤ ਬਾਜਵਾ, ਆਮ ਆਦਮੀ ਪਾਰਟੀ ਦੇ ਮਾਲਵਾ ਜ਼ੋਨ ਦੇ ਜਨਰਲ ਸਕੱਤਰ ਹਰਵਿੰਦਰ ਸਿੰਘ ਸੇਖੋਂ, ਅਗਰਵਾਲ ਸਭਾ ਸੁਨਾਮ ਦੇ ਪ੍ਰਧਾਨ ਅਤੇ ਆਪ ਲੀਡਰ ਪ੍ਰੇਮ ਗੁਪਤਾ, ਭੱਠਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਭਾਰਤ ਭੂਸ਼ਣ ਗਰਗ, ਉਪ ਪ੍ਰਧਾਨ ਰਾਜੀਵ ਮੱਖਣ, ਖਜ਼ਾਨਚੀ ਸੁਭਾਸ਼ ਗਰਗ ਅਤੇ ਇਸ ਦੇ ਲਹਿਰਾ ਬਲਾਕ ਦੇ ਪ੍ਰਧਾਨ ਸੰਦੀਪ ਗਰਗ ਸ਼ਾਮਲ ਹਨ।

Facebook Comment
Project by : XtremeStudioz