Close
Menu

ਸੰਤੋਸ਼ ਚੌਧਰੀ ਵੱਲੋ ਹੁਸ਼ਿਆਰਪੁਰ ਪਾਰਲੀਮਾਨੀ ਹਲਕੇ ਲਈ 9 ਐਂਬੂਲੈਂਸ ਮੈਡੀਕਲ ਲੈਬ ਵੈਨ ਸਮਰਪਿਤ

-- 27 December,2013

IMG_0508 copyਹੁਸ਼ਿਆਰਪੁਰ,27 ਦਸੰਬਰ (ਦੇਸ ਪ੍ਰਦੇਸ ਟਾਈਮਜ਼)-ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ਼੍ਰੀਮਤੀ ਸੰਤੋਸ਼ ਚੌਧਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਸਾਰੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਪੂਰੀ ਤਰਾਂ੍ਹ ਵਚਨਬੱਧ ਹੈ ਤੇ ਕੇਂਦਰ ਸਰਕਾਰ ਸਿਹਤ ਦੇ ਮਾਮਲੇ ਵਿੱਚ ਕਿਸੇ ਵੀ ਰਾਜ ਪ੍ਰਤੀ ਪੱਖ ਪਾਤੀ ਰੱਵਾਈਆਂ ਨਹੀਂ ਅਪਣਾਉਂਦੀ । ਅੱਜ ਹੁਸ਼ਿਆਰਪੁਰ ਦੀ ਰੌਸ਼ਨ ਗਰਾਊਂਡ ਵਿੱਚ ਸਿਹਤ ਜਾਗਰੂਕਤਾ ਕੈਂਪ ਦਾ ਉਦਘਾਟਨ ਕਰਨ ਮਗਰੋਂ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੀਮਤੀ ਚੌਧਰੀ ਨੇ ਕਿਹਾ ਕਿ 2005 ਵਿੱਚ ਸ਼ੁਰੂ ਕੀਤਾ ਗਿਆ ਕੌਮੀ ਪੇਂਡੂ ਸਿਹਤ ਮਿਸ਼ਨ ਦੇਸ਼ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਤੇ ਇਸ ਵਿੱਚ ਸੁਧਾਰ ਲਿਆਉਣ ਵਾਸਤੇ ਵਰਦਾਨ ਸਾਬਤ ਹੋਇਆ। ਉਨਾਂ੍ਹ ਨੇ ਕਿਹਾ ਕਿ ਭਾਵੇਂ ਸਿਹਤ ਰਾਜਾਂ ਦਾ ਵਿਸ਼ਾ ਹੈ ਪਰ ਕੇਂਦਰ ਸਰਕਾਰ ਵੱਲੋਂ ਐਨ.ਆਰ.ਐਚ.ਐਮ. ਹੇਠ ਸਿਹਤ ਢਾਂਚੇ ਦੀ ਮਜ਼ਬੂਤੀ ਲਈ ਰਾਜਾਂ ਨੂੰ 1.10 ਲੱਖ ਕਰੋੜ ਰੁਪਏ ਦੀ ਰਕਮ ਉਪਲਬੱਧ ਕਰਵਾਈ ਗਈ ਹੈ। ਸ਼੍ਰੀਮਤੀ ਚੌਧਰੀ ਨੇ ਕਿਹਾ ਕਿ ਪਿਛਲੇ 6-7 ਸਾਲਾਂ ਵਿੱਚ ਪੰਜਾਬ ਦੇ ਸਿਹਤ ਢਾਂਚੇ ਵਿੱਚ ਸੁਧਾਰ ਅਤੇ ਮਜ਼ਬੂਤੀ  ਲਈ ਕੇਂਦਰ ਸਰਕਾਰ ਵੱਲੋਂ 2200 ਕਰੋੜ ਰੁਪਏ ਦਿੱਤੇ ਗਏ ਹਨ। ਉਨਾਂ੍ਹ ਨੇ ਦੱਸਿਆ ਕਿ ਪਿੰਡਾਂ ਦੇ ਲੋਕਾਂ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਦੇਣ ਵਾਸਤੇ ਦੇਸ਼ ਵਿੱਚ ਜੋ ਆਸ਼ਾ ਵਰਕਰਾਂ ਦੀ ਨਿਯੁਕਤੀ ਕੀਤੀ ਗਈ ਹੈ ਉਸ ਵਿਚੋਂ ਪੰਜਾਬ ਦੀਆਂ 16 ਹਜ਼ਾਰ 770 ਆਸ਼ਾ ਵਰਕਰਾਂ ਦਾ ਮਾਨ ਭੱਤਾ ਤੇ ਹੋਰ ਭੱਤੇ ਕੇਂਦਰ ਸਰਕਾਰ ਵੱਲੋਂ ਦਿੱਤੇ ਜਾ ਰਹੇ ਹਨ। ਸ਼੍ਰੀਮਤੀ ਚੌਧਰੀ ਨੇ ਕਿਹਾ ਕਿ ਇਸ ਵਰ੍ਹੇ ਕੌਮੀ ਮੁਫ਼ਤ ਦਵਾਈ ਪ੍ਰੋਗਰਾਮ ਹੇਠ ਪੰਜਾਬ ਨੂੰ 65 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਉਨਾਂ੍ਹ ਨੇ ਕਿਹਾ ਕਿ ਜਾਗਰੂਕਤਾ ਦੀ ਘਾਟ ਵਜੋਂ ਲੋਕ ਸਿਹਤ ਸੇਵਾਵਾਂ ਦਾ ਪੂਰੀ ਤਰਾਂ੍ਹ ਲਾਭ ਉਠਾਉਣ ਤੋਂ ਵਾਂਝੇ ਰਹਿੰਦੇ ਰਹਿੰਦੇ ਹਨ ਤੇ ਉਨਾਂ੍ਹ ਦਾ ਯਤਨ ਹੈ ਕਿ ਅਜਿਹੇ ਸਿਹਤ ਜਾਗਰੂਕਤਾ ਮੇਲੇ ਆਯੋਜਿਤ ਕਰਕੇ ਲੋਕਾਂ ਨੂੰ ਉਨਾਂ੍ਹ ਦੇ ਨੇੜੇ ਸਿਹਤ ਸਹੂਲਤਾਂ ਉਪਲਬੱਧ ਕਰਵਾਉਣ ਦੇ ਨਾਲ ਨਾਲ ਜਾਗਰੂਕਤਾ ਵੀ ਪੈਦਾ ਕੀਤੀ ਜਾਵੇ। ਉਨਾਂ੍ਹ ਕਿਹਾ ਕਿ ਜਾਗਰੂਕਤਾ ਆਉਣ ਨਾਲ ਲੋਕ ਕਈ ਅਜਿਹੀਆਂ ਬਿਮਾਰੀਆਂ ਦਾ ਸ਼ਿਕਾਰ ਹੋਣ ਤੋਂ ਬਚ ਸਕਣਗੇ। ਪੰਜਾਬ ਵਿੱਚ ਲਿੰਗ ਅਨੁਪਾਤ ਵਿੱਚ ਆਏ ਸੁਧਾਰ ਉਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ਼੍ਰੀਮਤੀ ਸੰਤੋਸ਼ ਚੌਧਰੀ ਨੇ ਕਿਹਾ ਕਿ ਇਸ ਪ੍ਰਾਪਤੀ ਦਾ ਸਿਹਰਾ ਆਸ਼ਾ ਤੇ ਆਂਗਣਵਾੜੀ ਵਰਕਰਾਂ ਨੂੰ ਜਾਂਦਾ ਹੈ। ਉਨਾਂ੍ਹ ਕਿਹਾ ਕਿ ਸਿਹਤ ਢਾਂਚੇ ਦੀ ਮਜ਼ਬੂਤੀ ਦੇ ਨਾਲ ਨਾਲ ਸਰਕਾਰ ਡਾਕਟਰਾਂ ਤੇ ਹੋਰ ਡਾਕਟਰੀ ਅਮਲੇ ਦੀ ਘਾਟ ਪੂਰੀ ਕਰਨ ਵੱਲ ਵਿਸ਼ੇਸ਼ ਕਦਮ ਚੁੱਕ ਰਹੀ ਹੈ। ਸ਼੍ਰੀਮਤੀ ਚੌਧਰੀ ਨੇ ਜ਼ਿਲਾ੍ਹ ਪ੍ਰਸ਼ਾਸਨ ਨੂੰ ਕਿਹਾ ਕਿ ਉਹ ਸਿਹਤ ਸਬੰਧੀ ਪੂਰੇ ਸਾਲ ਦਾ ਪ੍ਰੋਗਰਾਮ ਉਲੀਕੇ ਜਿਸ ਮੁਤਾਬਿਕ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਤੇ ਲੋਕਾਂ ਤੱਕ ਪਹੁੰਚਾਇਆ ਜਾਵੇ। ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਤਣੂ ਕਸ਼ਪ ਨੇ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਦੀ ਮਜ਼ਬੂਤੀ ਲਈ ਸ਼੍ਰੀਮਤੀ ਸੰਤੋਸ਼ ਚੌਧਰੀ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਲਈ ਉਨਾਂ੍ਹ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਯਕੀਨ ਦਵਾਇਆ ਕਿ ਜ਼ਿਲਾ੍ਹ ਪ੍ਰਸ਼ਾਸਨ ਉਨਾਂ੍ਹ ਦੇ ਯਤਨਾਂ ਨੂੰ ਅਮਲ ਵਿੱਚ ਲਿਆਉਣ ਲਈ ਪੂਰੀ ਵਾਹ ਲਾਵੇਗਾ।

ਇਸ ਮੌਕੇ ‘ਤੇ ਸ਼੍ਰੀਮਤੀ ਸੰਤੋਸ਼ ਚੌਧਰੀ ਨੇ ਹੁਸ਼ਿਆਰਪੁਰ ਪਾਰਲੀਮਾਨੀ ਹਲਕੇ ਦੇ 9 ਵਿਧਾਨ ਸਭਾ ਹਲਕਿਆਂ ਲਈ ਐਂਬੂਲੈਂਸ ਕਮ ਮੈਡੀਕਲ ਲੈਬ ਵੈਨਾਂ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਜਿਸ ਵਿੱਚ ਜ਼ਰੂਰੀ ਸਾਜੋ ਸਮਾਨ ਉਪਲਬੱਧ ਕਰਵਾਇਆ ਗਿਆ ਹੈ । ਇਹ ਐਂਬੂਲੈਂਸ ਸ਼੍ਰੀਮਤੀ ਸੰਤੋਸ਼ ਚੌਧਰੀ ਨੇ ਆਪਣੇ ਮੈਂਬਰ ਪਾਰਲੀਮੈਂਟ ਸਥਾਨਕ ਖੇਤਰ ਵਿਕਾਸ ਫੰਡ ਸਕੀਮ ਹੇਠ ਤਿਆਰ ਕਰਵਾਈਆਂ ਹਨ ਜਿਨਾਂ੍ਹ ਉਪਰ ਤਕਰੀਬਨ 1 ਕਰੋੜ 40 ਲੱਖ ਰੁਪਏ ਦੀ ਲਾਗਤ ਆਈ ਹੈ ।  ਸਿਹਤ ਜਾਗਰੂਕਤਾ ਕੈਂਪ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਹਿੱਸਿਆਂ ਤੋਂ ਆਏ ਹਜ਼ਾਰਾਂ ਲੋਕਾਂ ਨੇ ਹਿੱਸਾ ਲੈ ਕੇ ਸਿਹਤ ਸਹੂਲਤਾਂ ਦਾ ਲਾਭ ਉਠਾਇਆ। ਹੁਸ਼ਿਆਰਪੁਰ, ਅੰਮ੍ਰਿਤਸਰ, ਦਿੱਲੀ ਅਤੇ ਪੀ.ਜੀ.ਆਈ. ਚੰਡੀਗੜ੍ਹ ਤੋਂ ਆਏ ਮਾਹਿਰ ਡਾਕਟਰਾਂ ਵੱਲੋਂਂ ਕੇਂੈਪ ਵਿੱਚ ਆਏ ਲੋਕਾਂ ਦਾ ਨਿਰੀਖਣ ਕੀਤਾ ਗਿਆ ਤੇ ਉਨਾਂ੍ਹ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ। ਕੈਂਪ ਵਿੱਚ ਆਏ ਲੋਕਾਂ ਨੂੰ ਵੱਖ ਵੱਖ ਬੀਮਾਰੀਆਂ ਤੋਂ ਸੁਚੇਤ ਰਹਿਣ ਵਾਸਤੇ ਜਾਗਰੂਕ ਵੀ ਕੀਤਾ ਗਿਆ।

Facebook Comment
Project by : XtremeStudioz