Close
Menu

ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ, ਪ੍ਰਧਾਨ ਮੰਤਰੀ ਨੇ ਚੰਗੇ ਫ਼ੈਸਲਿਆਂ ਦੀ ਉਮੀਦ ਪ੍ਰਗਟ ਕੀਤੀ

-- 21 July,2015

ਨਵੀਂ ਦਿੱਲੀ, 21 ਜੁਲਾਈ- ਸੰਸਦ ਦਾ ਮਾਨਸੂਨ ਇਜਲਾਸ ਅੱਜ ਸ਼ੁਰੂ ਹੋ ਰਿਹਾ ਹੈ ਤੇ ਪਿਛਲੀ ਵਾਰ ਵਾਂਗ ਇਸ ਵਾਰ ਵੀ ਇਜਲਾਸ ਦੇ ਹੰਗਾਮੇਦਾਰ ਹੋਣ ਦੇ ਆਸਾਰ ਹਨ। ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਇਜਲਾਸ ‘ਚ ਚੰਗੇ ਫੈਸਲਿਆਂ ਦੀ ਉਮੀਦ ਪ੍ਰਗਟ ਕੀਤੀ ਹੈ। ਕਾਂਗਰਸ ਨੇ ਸਾਫ ਕਰ ਦਿੱਤਾ ਹੈ ਕਿ ਸੁਸ਼ਮਾ, ਵਸੁੰਧਰਾ ਤੇ ਸ਼ਿਵਰਾਜ ਦੇ ਅਸਤੀਫੇ ਦੇ ਬਗੈਰ ਉਹ ਸੰਸਦ ਦੀ ਕਾਰਵਾਈ ਨਹੀਂ ਚੱਲਣ ਦੇਣਗੇ ਪਰ ਸਰਕਾਰ ਵਲੋਂ ਕਿਸੇ ਵੀ ਨੇਤਾ ਦੇ ਅਸਤੀਫੇ ਦੀ ਮੰਗ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਗਿਆ ਹੈ। ਸਰਕਾਰ ਮੁਤਾਬਿਕ ਇਨ੍ਹਾਂ ਨੇਤਾਵਾਂ ‘ਤੇ ਲੱਗੇ ਸਾਰੇ ਦੋਸ਼ ਸਿਆਸਤ ਤੋਂ ਪ੍ਰੇਰਿਤ ਹਨ। ਪ੍ਰਧਾਨ ਮੰਤਰੀ ਨੇ ਸਾਰੇ ਸਿਆਸੀ ਦਲਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੰਸਦ ਦੇ ਸਮੇਂ ਦਾ ਉਪਯੋਗ ਸਾਰੇ ਮੁੱਦਿਆਂ ‘ਤੇ ਚਰਚਾ ਕਰਕੇ ਕਰਨ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਦੋਵੇਂ ਸਦਨਾਂ ਦੀ ਕਾਰਵਾਈ ਚਲਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਨਾਲ ਹੀ ਉਨ੍ਹਾਂ ਨੇ ਵਿਵਾਦਿਤ ਜ਼ਮੀਨ ਬਿਲ ਨੂੰ ਅੱਗੇ ਵਧਾਉਣ ‘ਚ ਸਾਰਿਆਂ ਤੋਂ ਸਹਿਯੋਗ ਮੰਗਿਆ ਹੈ।

Facebook Comment
Project by : XtremeStudioz