Close
Menu

ਹਰੇਕ ਨੂੰ ਸੰਵਿਧਾਨ ਦੇ ਘੇਰੇ ‘ਚ ਰਹਿ ਕੇ ਕੰਮ ਕਰਨਾ ਚਾਹੀਦਾ ਹੈ-ਰਾਜਨਾਥ

-- 27 May,2015

ਕੋਲਕਾਤਾ, 27ਮਈ -ਇਹ ਗੱਲ ਦਿ੍ੜਤਾ ਨਾਲ ਆਖਦਿਆਂ ਕਿ ਕੇਂਦਰ ਦਿੱਲੀ ਸਰਕਾਰ ਦੇ ਕੰਮਕਾਜ ਵਿਚ ਕੋਈ ਦਖਲ ਨਹੀਂ ਦੇਵੇਗਾ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਹਰ ਇਕ ਨੂੰ ਸੰਵਿਧਾਨ ਦੇ ਢਾਂਚੇ ‘ਚ ਰਹਿ ਕੇ ਕੰਮ ਕਰਨਾ ਚਾਹੀਦਾ ਹੈ | ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੰਘ ਨੇ ਕਿਹਾ ਕਿ ਹਰ ਇਕ ਨੂੰ ਸੰਵਿਧਾਨਕ ਵਿਵਸਥਾਵਾਂ ਦੇ ਅੰਦਰ ਕੰਮ ਕਰਨਾ ਚਾਹੀਦਾ ਹੈ | ਇਸ ਦੇ ਨਾਲ ਹੀ ਉਹ ਇਕ ਗੱਲ ਕਹਿਣੀ ਚਾਹੁੰਣਗੇ ਕਿ ਦਿੱਲੀ ਸਰਕਾਰ ਲੋਕਾਂ ਨੇ ਚੁਣੀ ਹੈ ਅਤੇ ਕੇਂਦਰ ਸਰਕਾਰ ਉਸ ਦੇ ਕੰਮਕਾਜ ਵਿਚ ਕੋਈ ਰੁਕਾਵਟ ਪੈਦਾ ਨਹੀਂ ਕਰੇਗੀ | ਅਸੀਂ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਵਾਂਗੇ |

Facebook Comment
Project by : XtremeStudioz