Close
Menu

ਹਾੜੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ

-- 12 April,2015

ਡੀਗੜ੍ਹ,  ਹਾੜੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਸਿੰਚਾਈ ਵਿਭਾਗ ਪੰਜਾਬ ਦੇ ਇਕ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ 15 ਅਪ੍ਰੈਲ ਤੋ 22 ਅਪ੍ਰੈਲ, 2015 ਤੱਕ ਰੋਪੜ ਹੈਡ ਵਰਕਸ ਤੋ’ ਨਿਕਲਣ ਵਾਲੀਆਂ ਨਹਿਰਾਂ (ਸਰਹਿੰਦ ਕੈਨਾਲ ਸਿਸਟਮ)  ਬਰਾਂਚਾਂ ਜਿਵੇ ਕਿ ਪਟਿਆਲਾ ਫੀਡਰ, ਅਬੋਹਰ ਬਰਾਂਚ,ਸਿਧਵਾਂ ਬਰਾਂਚ, ਬਠਿੰਡਾ ਬਰਾਂਚ ਅਤੇ ਬਿਸਤ ਦੁਆਬ ਅਤੇ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ‘ਤੇ ਚਲਣਗੀਆਂ।

ਬੁਲਾਰੇ ਨੇ ਨਹਿਰੀ ਵਾਰੀ ਬੰਦੀ ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਘੱਗਰ ਲਿੰਕ ਅਤੇ ਪਟਿਆਲਾ ਮਾਈਨਰ ਂਜੋ ਕਿ ਗਰੁੱਪ ”ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਅਧਾਰ ‘ਤੇ ਪੂਰਾ ਪਾਣੀ ਮਿਲੇਗਾ। ਭਾਖੜਾ ਮੇਨ ਲਾਈਨ ਵਿਚੋ’ ਨਿਕਲਦੀਆਂ ਸਿੱਧੀਆਂ ਨਹਿਰਾਂ ਜੋ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬੱਚਦਾ ਪਾਣੀ ਮਿਲੇਗਾ।

ਸਿੰਚਾਈ ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਹਰੀਕੇ ਹੈਡ ਵਰਕਸ ਅਤੇ ਫਿਰੋਜ਼ਪੁਰ ਹੈਡ ਵਰਕਸ ਵਿਚੋ’ ਨਿਕਲਦੀਆਂ ਨਹਿਰਾਂ ਅਤੇ ਬਰਾਂਚਾਂ ਜਿਵੇ ਕਿ ਸਰਹਿੰਦ ਫੀਡਰ ਵਿਚੋ ਨਿਕਲਦੀ ਅਬੋਹਰ ਬ੍ਰਾਂਚ ਅਤੇ ਇਸ ਦੇ ਸਾਰੇ ਰਜਬਾਹਿਆਂ ਜਿਹੜੇ ਕਿ ਗਰੁੱਪ ‘ਬੀ’ ਵਿਚ ਹਨ ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ ਜਦ ਕਿ ਸਰਹਿੰਦ ਫੀਡਰ ਵਿਚੋਂ’ ਨਿਕਲਦੀਆਂ ਨਹਿਰਾਂ ਜਿਹੜੀਆਂ ਕਿ ਗਰੁੱਪ ‘ਏ’ ਵਿਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।
ਸਿੰਚਾਈ ਵਿਭਾਗ ਦੇ ਬੁਲਾਰੇ ਨੇ ਅੱਗੇ ਹੋਰ ਦੱਸਿਆ ਕਿ ਅੱਪਰਬਾਰੀ ਦੁਆਬ ਕੈਨਾਲ ਵਿਚੋ’ ਨਿਕਲਦੀਆਂ ਨਹਿਰਾਂ ਮੇਨ ਬਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ  ਦੇ ਆਧਾਰ ‘ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦ ਕਿ ਲਹੌਰ ਬਰਾਂਚ, ਸਭਰਾਓ ਬਰਾਂਚ, ਕਸੂਰ ਬਰਾਂਚ ਲੋਅਰ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

Facebook Comment
Project by : XtremeStudioz