Close
Menu

1993 ਦੇ ਮੁੰਬਈ ਲੜੀਵਾਰ ਬੰਬ ਧਮਾਕੇ ਮਾਮਲਾ

-- 10 December,2014

ਨਵੀਂ ਦਿੱਲੀ, ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਯਾਕੂਬ ਅਬਦੁਲ ਰਜ਼ਾਕ ਮੇਮਨ ਦੀ ਫਾਂਸੀ ‘ਤੇ ਰੋਕ ਲਾ ਦਿੱਤੀ। ਵਰਨਣਯੋਗ ਹੈ ਕਿ ਮੇਮਨ ਨੂੰ 1993 ਦੇ ਮੁੰਬਈ ਲੜੀਵਾਰ ਬੰਬ ਧਮਾਕਿਆਂ ਦੇ ਮਾਮਲੇ ‘ਚ ਟਾਡਾ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ। ਸੁਪਰੀਮ ਕੋਰਟ ਨੇ ਵਿਸਫੋਟ ਮਾਮਲੇ ‘ਚ ਮੌਤ ਦੀ ਸਜ਼ਾ ਦੀ ਸਮੀਖਿਆ ਦੀ ਮੇਮਨ ਦੀ ਅਰਜ਼ੀ ‘ਤੇ ਐਸ ਟੀ ਐਫ ਮਹਾਰਾਸ਼ਟਰ ਅਤੇ ਸੀ. ਬੀ. ਆਈ. ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਕੇਸ ‘ਚ 10 ਹੋਰਾਂ ਦੀ ਫਾਂਸੀ ‘ਤੇ ਪਹਿਲਾਂ ਹੀ ਰੋਕ ਲਾਈ ਹੋਈ ਹੈ। ਇਸ ਤੋਂ ਪਹਿਲਾਂ ਜਸਟਿਸ ਯੂ. ਯੂ. ਲਲਿਤ ਨੇ ਇਸ ਕੇਸ ਦੀ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਸੀ। ਮੇਮਨ ਇਸ ਕੇਸ ‘ਚ ਮੁੱਖ ਸਾਜਿਸ਼ਕਰਤਾ ਹੈ। 12 ਮਾਰਚ 1993 ਨੂੰ ਦੇਸ਼ ਦੀ ਵਪਾਰਕ ਰਾਜਧਾਨੀ ‘ਚ ਹੋਏ ਲੜੀਵਾਰ ਬੰਬ ਧਮਾਕਿਆਂ ‘ਚ 200 ਲੋਕਾਂ ਦੀ ਮੌਤ ਹੋ ਗਈ ਸੀ।

Facebook Comment
Project by : XtremeStudioz