Close
Menu

50 ਫੀਸਦੀ ਨਹੀਂ, 33 ਫੀਸਦੀ ਫਸਲ ਨੁਕਸਾਨ ‘ਤੇ ਕਿਸਾਨਾਂ ਨੂੰ ਮਿਲੇਗਾ ਮੁਆਵਜਾ- ਪ੍ਰਧਾਨ ਮੰਤਰੀ

-- 08 April,2015

ਨਵੀਂ ਦਿੱਲੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਹੁਣ ਤੱਕ 50 ਫੀਸਦੀ ਤੋਂ ਵੱਧ ਫਸਲ ਨੁਕਸਾਨ ਹੋਣ ‘ਤੇ ਮੁਆਵਜਾ ਮਿਲਿਆ ਕਰਦਾ ਸੀ ਪਰ ਹੁਣ ਸਰਕਾਰ ਨੇ ਤੈਅ ਕੀਤਾ ਹੈ ਕਿ 33 ਫੀਸਦੀ ਫਸਲ ਦਾ ਨੁਕਸਾਨ ਹੋਣ ‘ਤੇ ਮੁਆਵਜਾ ਦਿੱਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਮਿਲਣ ਵਾਲੇ ਮੁਆਵਜੇ ਨੂੰ 1.5 ਗੁਣਾ ਵਧਾਉਣ ਦਾ ਸਰਕਾਰ ਨੇ ਫੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਬੈਂਕਾਂ ਨੂੰ ਕਿਹਾ ਗਿਆ ਹੈ ਕਿ ਉਹ ਬੇਮੌਸਮੀ ਬਾਰਸ਼ ਤੋਂ ਪ੍ਰਭਾਵਿਤ ਕਿਸਾਨਾਂ ਦੇ ਕਰਜ ਦਾ ਪੁਨਰ ਗਠਨ ਕਰਨ। ਬੀਮਾ ਕੰਪਨੀਆਂ ਨੂੰ ਵੀ ਉਨ੍ਹਾਂ ਦੇ ਦਾਅਵਿਆਂ ਦਾ ਨਿਪਟਾਨ ਸਰਗਰਮੀ ਨਾਲ ਕਰਨ ਨੂੰ ਕਿਹਾ ਗਿਆ ਹੈ। ਨਵੀਂ ਦਿੱਲੀ ‘ਚ ਮੁਦਰਾ ਬੈਂਕ ਦੀ ਸ਼ੁਰੂਆਤ ਦੇ ਮੌਕੇ ‘ਤੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਮਦਦ ਲਈ ਹਰ ਸੰਭਵ ਯਤਨ ਕਰ ਰਹੀ ਹੈ।

Facebook Comment
Project by : XtremeStudioz