Close
Menu

7 ਮਹੀਨਿਆਂ ‘ਚ 650 ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ – ਜਾਵਡੇਕਰ

-- 02 January,2015

ਨਵੀਂ ਦਿੱਲੀ, ਕਈ ਸੁਧਾਰਾਂ ਲਈ ਆਰਡੀਨੈਂਸ ਦਾ ਸਹਾਰਾ ਲੈਣ ਤੋਂ ਬਾਅਦ ਕੇਂਦਰ ਸਰਕਾਰ ਹੁਣ ਵਾਤਾਵਰਨ ਦੇ ਖੇਤਰ ‘ਚ ਵੀ ਅਜਿਹਾ ਹੀ ਕਰਨ ਜਾ ਰਹੀ ਹੈ। ਵਾਤਾਵਰਨ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਹੈ ਕਿ ਉਨ੍ਹਾਂ ਦੇ ਮੰਤਰਾਲੇ ਨੇ ਹੁਣ ਤੱਕ 7 ਮਹੀਨਿਆਂ ‘ਚ 650 ਪ੍ਰਾਜੈਕਟਾਂ ਨੂੰ ਹਰੀ ਝੰਡੀ ਦਿੱਤੀ ਹੈ, ਜੋ ਕਿ ਇਕ ਰਿਕਾਰਡ ਹੈ ਅਤੇ ਇਸ ਦੇ ਰਾਹੀਂ ਹਜ਼ਾਰਾਂ ਕਰੋੜ ਦੇ ਪ੍ਰਾਜੈਕਟ ਸ਼ੁਰੂ ਹੋ ਸਕਣਗੇ, ਜੋ ਲੰਬੇ ਸਮੇਂ ਤੋਂ ਰੁਕੇ ਹੋਏ ਸਨ। ਨਾਲ ਹੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਪ੍ਰਾਜੈਕਟਾਂ ਨੂੰ ਮਨਜ਼ੂਰੀ ਉਨ੍ਹਾਂ ਦੇ ਪ੍ਰਮੋਟਰਜ਼ ਨਾਲ ਬਿਨਾਂ ਮਿਲੇ ਹੀ ਦੇ ਦਿੱਤੀ ਗਈ, ਜਿਸ ਤੋਂ ਸਾਫ ਹੈ ਕਿ ਉਨ੍ਹਾਂ ਦੀ ਸਰਕਾਰ ਦਾ ਕੋਈ ਨਿੱਜੀ ਏਜੰਡਾ ਨਹੀਂ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਵਾਤਾਵਰਨ ਕਾਨੂੰਨ ‘ਚ ਬਜਟ ਇਜਲਾਸ ਦੌਰਾਨ ਵੱਡੇ ਬਦਲਾਅ ਕੀਤੇ ਜਾਣਗੇ।

Facebook Comment
Project by : XtremeStudioz