Close
Menu

ਲੋਕ ਸਭਾ ਚੋਣਾਂ ਲਈ ਨਵਾਂ ਮੁਹਾਜ਼ ਬਣਾੳੁਣਗੇ ਬੈਂਸ

-- 20 March,2018

ਲੁਧਿਆਣਾ, ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵੱਲੋਂ ਨਸ਼ੇ ਦੇ ਮੁੱਦੇ ’ਤੇ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਮੁਆਫ਼ੀ ਮੰਗਣ ਤੋਂ ਬਾਅਦ ‘ਆਪ’ ਨਾਲੋਂ ਨਾਤਾ ਤੋੜ ਚੁੱਕੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ 2019 ਦੀਆਂ ਆਉਂਦੀਆਂ ਲੋਕ ਸਭਾ ਚੋਣਾਂ ਲਈ ਉਹ ਹਮਖਿਆਲੀ ਆਗੂਆਂ ਨਾਲ ਮਿਲ ਕੇ ਨਵਾਂ ਪਲੇਟਫਾਰਮ ਤਿਆਰ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ ਲਈ ਉਹ ਵਿਧਾਇਕ ਸੁਖਪਾਲ ਸਿੰਘ ਖਹਿਰਾ, ਧਰਮਵੀਰ ਗਾਂਧੀ ਅਤੇ ਸੁੱਚਾ ਸਿੰਘ ਛੋਟੇਪੁਰ ਨਾਲ ਸੰਪਰਕ ਕਰ ਰਹੇ ਹਨ।
ਸ੍ਰੀ ਬੈਂਸ ਨੇ ਕਿਹਾ ਕਿ ਉਹ ਇਨ੍ਹਾਂ ਸਾਰੇ ਆਗੂਆਂ ਨਾਲ ਗੱਲ ਕਰ ਚੁੱਕੇ ਹਨ ਅਤੇ ਸਭ ਨੇ ਉਨ੍ਹਾਂ ਨੂੰ ਬੈਠ ਕੇ ਗੱਲ ਕਰਨ ਦੀ ਗੱਲ ਆਖੀ ਹੈ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ‘ਆਪ’ ਦੇ ਕਈ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ, ਜੋ ਪਾਰਟੀ ਦੀਆਂ ਨੀਤੀਆਂ ਤੋਂ ਪ੍ਰੇਸ਼ਾਨ ਹਨ। ਕੇਜਰੀਵਾਲ ਦੇ ਮੁਆਫ਼ੀਨਾਮੇ ਬਾਰੇ ਉਨ੍ਹਾਂ ਕਿਹਾ ਕਿ ‘ਆਪ’ ਆਗੂ ਨੇ ਮਜੀਠੀਆ ਤੋਂ ਮੁਆਫ਼ੀ ਮੰਗ ਕੇ ਮਜੀਠੀਆ ਨੂੰ ਕਲੀਨ ਚਿੱਟ ਦੇ ਦਿੱਤੀ ਹੈ, ਜੋ ਵਿਧਾਨ ਸਭਾ ਚੋਣਾਂ ਵੇਲੇ ਲੋਕਾਂ ਨਾਲ ਕੀਤੇ ਵਾਅਦੇ ਖ਼ਿਲਾਫ਼ ਹੈ। ਅਕਾਲੀ ਦਲ ’ਤੇ ਵਾਰ ਕਰਦਿਆਂ ੳੁਨ੍ਹਾਂ ਕਿਹਾ ਕਿ ਉਹ ਵਿਧਾਨ ਸਭਾ ਘੇਰਨ ਦਾ ਡਰਾਮਾ ਕਰ ਰਹੇ ਹਨ। ਉਂਜ ਅੰਦਰ ਖਾਤੇ ਕਾਂਗਰਸ ਅਤੇ ਅਕਾਲੀ ਦਲ ਦੇ ਆਗੂ ਆਪਸ ਵਿੱਚ ਮਿਲੇ ਹੋਏ ਹਨ।

Facebook Comment
Project by : XtremeStudioz