ਗਾਜ਼ੀਆਬਾਦ ,25 ਅਕਤੂਬਰ (ਦੇਸ ਪ੍ਰਦੇਸ ਟਾਈਮਜ਼)- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਪ੍ਰੈਸ ਨੋਟ ਰਾਹੀਂ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਪੁਲਸ ਇੰਸਪੈਕਟਰ ਐਲ.ਆਈ.ਯੂ. ਕਮਲੇਸ਼ ਬਹਾਦੁਰ ਨੇ ਦੱਸਿਆ ਕਿ ਕੇਜਰੀਵਾਲ ਗਾਜ਼ੀਆਬਾਦ ‘ਚ ਰਹਿੰਦੇ ਹਨ। ਇਸ ਲਈ ਉਨ੍ਹਾਂ ਨੂੰ ਸੁਰੱਖਿਆ ਉਪਲੱਬਧ ਕਰਵਾਉਣ ਲਈ ਪ੍ਰਸਤਾਵ ਭੇਜਿਆ ਗਿਆ ਸੀ। ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਨੇ ਇਹ ਕਹਿ ਕੇ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਨੂੰ ਕਿਸੇ ਤੋਂ ਖਤਰਾ ਨਹੀਂ ਹੈ।