ਪੱਛਮ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਕਿ ਉਹ ਐਤਵਾਰ ਨੂੰ ਬਿਹਾਰ ਦੇ ਮੁੱਖ ਮੰਤਰੀ ਵਜੋਂ ਇਕ ਵਾਰ ਫਿਰ ਹਲਫ਼ ਲੈ ਰਹੇ ਨਿਤਿਸ਼ ਕੁਮਾਰ ਦੇ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣਗੇ। ਤਿੰਨ ਦਿਨਾਂ ਯਾਤਰਾ ‘ਤੇ ਬੰਗਲਾਦੇਸ਼ ਗਏ ਬੈਨਰਜੀ ਨੇ ਇੱਥੇ ਜਾਰੀ ਇਕ ਬਿਆਨ ‘ਚ ਕਿਹਾ ਕਿ ਨਿਤਿਸ਼ ਜੀ ਨੇ ਉਨ੍ਹਾਂ ਨੂੰ ਐਤਵਾਰ ਨੂੰ ਸਹੁੰ ਚੁੱਕ ਸਮਾਗਮ ‘ਚ ਹਾਜ਼ਰ ਹੋਣ ਲਈ ਸੱਦਾ ਭੇਜਿਆ ਹੈ ਤੇ ਉਹ ਇਸ ਸਮਾਗਮ ‘ਚ ਹਿੱਸਾ ਲੈਣ ਲਈ ਉਤਸ਼ਾਹਿਤ ਹਨ।